ਮਾਨਸਾ:ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਸੰਤ ਭਿੰਡਰਾਂਵਾਲਿਆਂ ਦੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ, ਕਿ ਮੈਂ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਨੇ ਕਿਹਾ ਮੈਂ ਕਦੇ ਵੀ ਉਨ੍ਹਾਂ ਬਾਰੇ ਕੋਈ ਗਲਤ ਟਿੱਪਣੀ ਨਹੀਂ ਕੀਤੀ, ਪਰ ਕੁਝ ਲੋਕਾਂ ਨੂੰ ਗਲਤ ਫੈਮੀ ਹੋਈ ਹੈ। ਉਨ੍ਹਾਂ ਕਿਹਾ, ਕਿ ਉਹ ਤਾਂ ਆਪ ਲੋਕਾਂ ਦੇ ਹੱਕਾਂ ਲਈ ਲੜਦੇ ਸਨ। ਤਾਂ ਫਿਰ ਮੈਂ ਉਨ੍ਹਾਂ ਬਾਰੇ ਗਲਤ ਕਿਉਂ ਬੋਲਾਂਗਾ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਦੇ ਲਈ ਮੁਅੱਤਲ ਕੀਤਾ ਗਿਆ ਹੈ। ਅਤੇ ਮੀਡੀਆ ਦੇ ਵਿੱਚ ਵੀ ਕੋਈ ਬਿਆਨਬਾਜ਼ੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਜੋ ਵੀ ਫ਼ੈਸਲਾ ਕੀਤਾ ਗਿਆ ਹੈ, ਉਸ ਫੈਸਲੇ ਨੂੰ ਉਹ ਸਿਰ ਮੱਥੇ ਮੰਨਦੇ ਹਨ। ਉਨ੍ਹਾਂ ਨੇ ਕਿਹਾ, ਕਿ ਪਰ ਇੱਕ ਵਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੈਨੂੰ ਸੱਦ ਕੇ ਮੇਰਾ ਪੱਖ ਵੀ ਸੁਣਨਾ ਚਾਹੀਦਾ ਸੀ।
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਤ ਭਿੰਡਰਾਂਵਾਲੇ ਸਾਡੇ ਸਤਿਕਾਰਯੋਗ ਆਗੂ ਹਨ ਅਤੇ ਉਨ੍ਹਾਂ ਦਾ ਦਿੱਤਾ ਕੌਮ ਨੂੰ ਕਰਜ਼ ਕਦੇ ਵੀ ਅਸੀਂ ਨਹੀਂ ਉਤਾਰ ਸਕਦੇ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੇ ਖੁਦ ਇੱਕ ਮੋਰਚੇ ਦੇ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ, ਕਿ ਸਿੰਧੂ ਬਾਰਡਰ ‘ਤੇ ਸੰਤ ਭਿੰਡਰਾਂਵਾਲਿਆਂ ਦੇ ਭਰਾ ਵੀ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੇ ਲਈ ਪਹੁੰਚੇ ਸਨ। ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਫੋਟੋਆਂ ਵੀ ਕਰਵਾਉਂਦੀਆਂ ਹਨ।
ਇਹ ਵੀ ਪੜ੍ਹੋ:ਅੱਜ ਜੰਤਰ ਮੰਤਰ 'ਤੇ ਕਿਸਾਨੀ ਸੰਸਦ ਦਾ ਮਹਿਲਾਵਾਂ ਕਰਨਗੀਆਂ ਆਯੋਜਨ