ਮਾਨਸਾ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਮਾਨਸਾ ਵਿਖੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਮੌਕੇ ਈ ਟੀ ਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਦੇ ਖ਼ਿਲਾਫ਼ ਕਿਸਾਨ ਫਿਰ ਤੋਂ ਸੰਘਰਸ਼ ਕਰਨ ਲਈ ਤਿਆਰ ਹਨ।
ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਹੁਣ 14 ਮਾਰਚ ਨੂੰ ਦਿੱਲੀ ਵਿੱਚ ਮੀਟਿੰਗ ਬੁਲਾ ਕੇ ਕਿਸਾਨੀ ਮੰਗਾਂ ਸਬੰਧੀ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਖੜਾ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਕੇ ਪੰਜਾਬ ਦੇ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਸ ਸਬੰਧੀ ਹੁਣ ਵੱਖਰਾ ਅੰਦੋਲਨ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਉਨ੍ਹਾਂ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਅਤੇ ਪੱਤਰਕਾਰ ਨੂੰ ਕਤਲ ਕਰਨ ਵਾਲੇ ਆਗੂਆਂ ਨੂੰ ਵੀ ਸਖ਼ਤ ਸਜ਼ਾ ਦੇਣ ਦੀ ਗੱਲ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ।
ਉਥੇ ਹੀ ਉਨ੍ਹਾਂ ਕਿਹਾ ਕਿ ਮਜ਼ਦੂਰ ਪਰਿਵਾਰਾਂ ਨੂੰ ਵੀ ਸਰਕਾਰ ਜਲਦ ਮੁਆਵਜ਼ਾ ਦਿੱਤਾ ਜਦੋਂ ਕਿ ਇਹ ਮੁਆਵਜ਼ਾ ਅਧਿਕਾਰੀਆਂ ਕੋਲ ਪਹੁੰਚ ਚੁੱਕਿਆ ਹੈ ਪਰ ਅਧਿਕਾਰੀ ਇਸ ਨੂੰ ਵੰਡਣ ਦੇ ਲਈ ਤਿਆਰ ਨਹੀਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮਸਲਿਆਂ ਨੂੰ ਲੈਕੇ ਕਿਸਾਨਾਂ ਨੇ ਘੇਰੀ ਕੇਂਦਰ ਸਰਕਾਰ