ਮਾਨਸਾ : ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ ਕਿਉਂਕਿ ਪੰਜਾਬ ਦੇ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਲਈ ਉਨ੍ਹਾਂ ਵੱਲੋਂ ਇਹ ਪਹਿਲ ਕਦਮ ਕੀਤੀ ਗਈ ਹੈ।
ਹੜ੍ਹ ਪੀੜਤ ਲੋਕਾਂ ਨੂੰ ਮਦਦ ਦੇਣ ਦਾ ਉਪਰਾਲਾ : ਹਿਮਾਚਲ ਦੇ ਵਿੱਚ ਹੋਈ ਬਾਰਿਸ਼ ਅਤੇ ਆਏ ਹੜ੍ਹਾਂ ਕਾਰਨ ਪੰਜਾਬ ਵੀ ਇਨ੍ਹੀਂ ਦਿਨੀਂ ਹੜ੍ਹਾਂ ਦੀ ਲਪੇਟ ਦੇ ਵਿੱਚ ਹੈ ਅਤੇ ਪੰਜਾਬ ਵਿੱਚ ਵੱਡਾ ਨੁਕਸਾਨ ਹੋਇਆ ਹੈ, ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਉੱਥੇ ਹੀ ਗ਼ਰੀਬ ਲੋਕ ਘਰੋਂ ਬੇਘਰ ਹੋ ਗਏ ਹਨ। ਪੰਜਾਬ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੋਕ ਖਾਣ-ਪੀਣ ਤੋਂ ਵੀ ਮੁਹਤਾਜ ਹੋ ਗਏ ਹਨ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਪੀੜਤ ਲੋਕਾਂ ਦੀ ਸਹਾਇਤਾ ਲਈ ਉਨ੍ਹਾਂ ਵੱਲੋਂ ਮਦਦ ਕੀਤੀ ਗਈ ਹੈ।
- Flood News : ਹੜ੍ਹਾਂ ਤੋਂ ਨਹੀਂ ਮਿਲੀ ਰਾਹਤ ! ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਜਾਰੀ ਯੈਲੋ ਅਲਰਟ
- Weather update: ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਹੋਵੇਗੀ ਭਾਰੀ ਬਰਸਾਤ, ਜਾਣੋ ਮੌਸਮ ਦੀ ਭਵਿੱਖਬਾਣੀ
- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਖੁਦ ਹੜ੍ਹਾਂ ਦੇ ਪਾਣੀ ਵਿੱਚ ਉੱਤਰੇ
ਲੋਕਾਂ ਦੀ ਮਦਦ ਕਰਨ ਲਈ ਸਰਕਾਰ ਚਿੰਤਤ : ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਨੁਮਾਇੰਦੇ ਹੋਣ ਦੇ ਨਾਮ ਉਤੇ ਉਨ੍ਹਾਂ ਨੇ ਇੱਕ ਪਹਿਲ ਕੀਤੀ ਹੈ, ਤਾਂ ਜੋ ਹਰ ਕੋਈ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਦੀ ਮਦਦ ਕਰਨ ਦੇ ਲਈ ਅੱਗੇ ਆਵੇ ਕਿਉਂਕਿ ਹੜ੍ਹਾਂ ਦੇ ਕਾਰਨ ਪੰਜਾਬ ਦੇ ਵਿੱਚ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਅਜੇ ਵੀ ਖਤਰਾ ਮੰਡਰਾ ਰਿਹਾ ਹੈ। ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਲਪੇਟ ਵਿਚ ਆਏ ਪੀੜਿਤ ਲੋਕਾਂ ਦੀ ਮਦਦ ਕਰਨ ਦੇ ਲਈ ਚਿੰਤਤ ਹੈ ਅਤੇ ਇਨ੍ਹਾਂ ਲੋਕਾਂ ਦੀ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਹੜਾਂ ਤੋਂ ਬਚਾਉਣ ਦੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਵਿਚ ਆਏ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਲਈ ਵੀ ਸਰਕਾਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਬਣਾ ਕੇ ਲੋਕਾਂ ਦਾ ਚੈੱਕ ਕਰ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਅੱਜ ਪੰਜਾਬ ਕਈ ਜ਼ਿਲ੍ਹਿਆਂ ਨੂੰ ਮੱਦਦ ਦੀ ਜ਼ਰੂਰਤ ਰਾਜ ਸਭਾ ਮੈਂਬਰ ਅਤੇ ਐਮਪੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਨਿੱਜੀ ਕੋਟੇ ਵਿਚੋਂ ਇਨ੍ਹਾਂ ਹੱਡ ਪੀੜਤਾਂ ਦੀ ਜ਼ਰੂਰ ਮਦਦ ਕਰੇ।