ਮਾਨਸਾ : ਦਲਿਤ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਪਿਛਲੇ ਕਰੀਬ 3 ਦਿਨਾਂ ਤੋਂ ਐੱਸਸੀ ਵਿਦਿਆਰਥੀ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਧਰਨਾ ਦੇਣ ਲਈ ਮਜ਼ਬੂਰ ਹਨ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਫ਼ੀਸਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਉਹ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਹੋਰ ਵੀ ਕਈ ਸੀਨੀਅਰ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਇਸ ਮਸਲੇ ਦਾ ਅਜੇ ਤੱਕ ਕੋਈ ਵੀ ਹੱਲ ਨਹੀਂ ਹੋਇਆ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਫੀਸਾਂ ਵਿੱਚ ਕੀਤੇ ਗਏ ਵਾਧੇ ਵਾਪਸ ਨਾ ਲਏ ਗਏ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਵਿੱਚ ਦਾਖ਼ਲਾ ਲੈਣ ਲਈ ਐੱਸਸੀ ਵਿਦਿਆਰਥੀਆਂ ਨੂੰ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਉੱਤੇ ਦੋਸ਼ ਲਾਏ ਹਨ ਕਿ ਉਨ੍ਹਾਂ ਤੋਂ ਪਿਛਲੇ ਸਾਲ ਨਾਲੋਂ ਇਸ ਵਾਰ ਦਾਖ਼ਲਿਆਂ ਵਿੱਚ ਕਰੀਬ 3000 ਹਜ਼ਾਰ ਰੁਪਏ ਦਾ ਵਾਧਾ ਕਰਕੇ ਫ਼ੀਸਾਂ ਮੰਗੀਆਂ ਜਾ ਰਹੀਆਂ ਹਨ, ਜਿਸ ਨੂੰ ਦੇਣ ਤੋਂ ਅਸਮਰੱਥ ਵਿਦਿਆਰਥੀ ਸੰਘਰਸ਼ ਕਰਨ ਲਈ ਮਜ਼ਬੂਰ ਹਨ।
ਇਹ ਵੀ ਪੜ੍ਹੋ : ਡਾਕਟਰ ਦੀ ਲਾਪਰਵਾਹੀ ਕਾਰਨ ਮਰੀਜ਼ ਦੀ ਮੌਤ
ਦਲਿਤ ਵਿਦਿਆਰਥੀਆਂ ਨੇ ਕਿਹਾ ਕਿ ਉਹ ਇੰਨ੍ਹਾਂ ਫ਼ੀਸਾਂ ਵਿੱਚ ਵਾਧੇ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਹਨ ਅਤੇ ਇਸ ਮਸਲੇ ਨੂੰ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਉਹ ਜ਼ਿਲ੍ਹਾ ਕਚਹਿਰੀ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਦੇਣ ਲਈ ਮਜ਼ਬੂਰ ਹਨ ਉਨ੍ਹਾਂ ਕਿਹਾ ਕਿ ਜੇਕਰ ਫ਼ੀਸਾਂ ਵਿੱਚ ਕੀਤੇ ਵਾਧੇ ਵਾਪਸ ਨਾ ਲਏ ਗਏ ਤਾਂ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ।