ਮਾਨਸਾ: ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਰੋਜ਼ਾਨਾ ਦੀ ਖ਼ਰੀਦ, ਬਾਰਦਾਨੇ ਦੀ ਕਮਾਈ ਅਤੇ ਲਿਫਟਿੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਹਮਾਇਤ ਵਿੱਚ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਦਿੱਤਾ। ਕਣਕ ਦੀ ਖਰੀਦ ਕਰਨ ਦੀ ਕੀਤੀ ਮੰਗ।
ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪਰ ਰੋਜ਼ਾਨਾ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਲਿਫਟਿੰਗ ਨਾ ਹੋਣ ਕਾਰਨ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਨਾਲ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਸਰਕਾਰ ਹਰ ਪੱਖੋ ਹੋਈ ਫੇਲ੍ਹ- ਅਕਾਲੀ ਆਗੂ
ਇਸ ’ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮੰਡੀਆਂ ਚ ਕਣਕ ਦੀ ਖਰੀਦ ਛੇਤੀ ਤੋਂ ਛੇਤੀ ਕੀਤੀ ਜਾਵੇ। ਨਾਲ ਹੀ ਮੰਡੀਆਂ ’ਚ ਲਿਫਟਿੰਗ ਦਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਕਿਸਾਨਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਨੂੰ ਲੈ ਕੇ ਹੀ ਨਹੀਂ ਸਗੋਂ ਜਿੰਨੇ ਵਾਅਦੇ ਪੰਜਾਬ ਸਰਕਾਰ ਨੇ ਕੀਤੇ ਹਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਹਰ ਪੱਖੋ ਪੰਜਾਬ ਸਰਕਾਰ ਆਪਣੇ ਕਾਰਜਕਾਲ ਵਿੱਚ ਫੇਲ੍ਹ ਰਹੀ ਹੈ।
ਇਹ ਵੀ ਪੜੋ: ਲੁਧਿਆਣਾ: ਹੁਣ ਆਕਸੀਜਨ ਪਲਾਂਟਾਂ 'ਤੇ ਤੈਨਾਤ ਪੁਲਿਸ ਫੋਰਸ, ਇੱਕ-ਇੱਕ ਸਿਲੰਡਰ ਦਾ ਰੱਖਿਆ ਜਾਂਦੈ ਹਿਸਾਬ