ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਦੌਰਾਨ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਅਤੇ ਪੈਟਰੋਲ ਡੀਜ਼ਲ ਦੇ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂ ਪ੍ਰੇਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਲੋਕਾਂ ਨਾਲ ਕਰ ਕੇ ਉਨ੍ਹਾਂ ਨੂੰ ਬਹਿਲਾ ਫੁਸਲਾ ਕੇ ਵੋਟਾਂ ਲਈਆਂ ਅਤੇ ਬਾਅਦ ਵਿੱਚ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਪਰ ਹਾਲੇ ਤੱਕ ਕੋਈ ਵੀ ਪੂਰਾ ਨਹੀਂ ਕੀਤਾ।
ਉਨ੍ਹਾਂ ਕੇਂਦਰ ਸਰਕਾਰ ਤੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤਾਂ ਕਿਸਾਨਾਂ ਦੇ ਵਿਰੋਧ ਵਿਚ ਖੇਤੀ ਕਾਨੂੰਨ ਲੈ ਕੇ ਆਈ ਅਤੇ ਫਿਰ ਲਗਾਤਾਰ ਪੈਟਰੋਲ ਡੀਜ਼ਲ ਅਤੇ ਗੈਸ ਸਿਲੰਡਰਾਂ ਦੀ ਕੀਮਤਾਂ ਵਿੱਚ ਲਗਾਤਾਰ ਵਾਧੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਾ ਹੈ ਕਿ ਛੇਤੀ ਤੋਂ ਛੇਤੀ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਉਹ ਪੂਰੇ ਕੀਤੇ ਜਾਣ।