ETV Bharat / state

ਸਿੱਧੂ ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਤੋਂ ਮਾਨਸਾ ਲਿਆਂਦਾ ਗਿਆ ਹੈ। ਸਖ਼ਤ ਸੁਰੱਖਿਆ ਹੇਠ ਪੁਲਿਸ ਵੱਲੋਂ ਲਾਰੈਂਸ ਨੂੰ ਮਾਨਸਾ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਲਾਰੈਂਸ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਲਾਰੈਂਸ ਦਾ ਪੁਲਿਸ ਨੂੰ ਮਾਨਸਾ ਅਦਾਲਤ ਨੇ ਮੁੜ ਰਿਮਾਂਡ ਦੇ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ

author img

By

Published : Jun 21, 2022, 10:05 PM IST

Updated : Jun 21, 2022, 11:01 PM IST

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਤੋਂ ਮਾਨਸਾ ਲਿਆਂਦਾ ਗਿਆ ਹੈ। ਸਖ਼ਤ ਸੁਰੱਖਿਆ ਹੇਠ ਪੁਲਿਸ ਵੱਲੋਂ ਲਾਰੈਂਸ ਨੂੰ ਮਾਨਸਾ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਲਾਰੈਂਸ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਲਾਰੈਂਸ ਨੂੰ ਮਾਨਸਾ ਦੀ ਅਦਾਲਤ ਵਿੱਚ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਤਾਂ ਕਿ ਮਾਮਲੇ ਚ ਹੋਰ ਜਾਣਕਾਰੀ ਹਾਸਿਲ ਕਰ ਇਸ ਨੂੰ ਸੁਲਝਾਇਆ ਜਾ ਸਕੇ।

ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ

ਲਾਰੈਂਸ ਦਾ 5 ਦਿਨ ਦਾ ਮਿਲਿਆ ਰਿਮਾਂਡ: ਇਸ ਮੌਕੇ ਪੁਲਿਸ ਦੇੇ ਵੱਡੇ ਅਧਿਕਾਰੀ ਵੀ ਮੌਜੂਦ ਹਨ। ਸੁਰੱਖਿਆ ਦੇ ਮੱਦੇਨਜ਼ਮ ਕੋਰਟ ਕੰਪਲੈਕਸ ਦੇ ਵਿੱਚ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਪੁਲਿਸ ਰਿਮਾਂਡ ਮਾਨਸਾ ਪੁਲਿਸ ਨੂੰ ਮਿਲ ਚੁੱਕਿਆ ਹੈ ਅਤੇ ਜਿਸ ਤੋਂ ਬਾਅਦ ਦੁਬਾਰਾ ਫਿਰ ਖਰੜ ਵਿਖੇ ਹੀ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਤੋਂ ਲਿਜਾਇਆ ਜਾ ਰਿਹਾ ਹੈ ਅਤੇ 27 ਜੂਨ ਨੂੰ ਦੁਬਾਰਾ ਫਿਰ ਮਾਨਸਾ ਕੋਰਟ ਦੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਜਾਵੇਗਾ।

ਲਾਰੈਂਸ ਤੋਂ ਜਾਂਚ ਵੱਡੇ ਖੁਲਾਸੇ !: ਇਸਦੇ ਚੱਲਦੇ ਪੁਲਿਸ ਵੱਲੋਂ ਮੁਲਜ਼ਮ ਨੂੰ ਇੱਕ ਕਾਫਲੇ ਵਿੱਚ ਮਾਨਸਾ ਅਦਾਲਤ ਵਿੱਚ ਲਿਜਾਇਆ ਗਿਆ ਹੈ। ਮੁਹਾਲੀ ਦੇ ਖਰੜ ਤੋਂ ਪੰਜਾਬ ਪੁਲਿਸ ਲਾਰੈਂਸ ਨੂੰ ਲੈਕੇ ਮਾਨਸਾ ਲਈ ਰਵਾਨਾ ਹੋਈ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਜਿੱਥੇ ਭਾਰੀ ਸੁਰੱਖਿਆ ਹੇਠ ਲਾਰੈਂਸ ਨੂੰ ਖਰੜ ਤੋਂ ਲਿਜਾਇਆ ਗਿਆ ਹੈ ਉੱਥੇ ਹੀ ਉਸਨੂੰ ਬੁਲਟ ਪਰੂਫ ਗੱਡੀ ਵਿੱਚ ਵੀ ਲਿਜਾਇਆ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪੰਜਾਬ ਪੁਲਿਸ ਜਾਂਚ ਵਿੱਚ ਲਾਰੈਂਸ ਤੋਂ ਗੋਲਡੀ ਬਰਾੜ ਦੇ ਠਿਕਾਣੇ ਦੀ ਪਤਾ ਲਗਾਉਣ ਵਿੱਚ ਕਾਮਯਾਬ ਹੋਈ ਹੈ। ਇਸਦੇ ਨਾਲ ਹੀ ਉਸ ਤੋਂ ਪੁੱਛਗਿੱਛ ਵਿੱਚ ਦੋ ਗੈਂਗਸਟਰਾਂ ਦੇ ਨਾਮਾਂ ਦਾ ਵੀ ਖੁਲਾਸਾ ਹੋਇਆ ਹੈ।

ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਮਾਨਸਾ ਦੀ ਅਦਾਲਤ ’ਚ ਪੇਸ਼

ਸਿੱਧੂਮੂਸੇ ਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਵਿਖੇ ਦੇਰ ਰਾਤ ਲਿਆਂਦਾ ਗਿਆ ਸੀ ਜਿੱਥੇ ਪੰਜਾਬ ਪੁਲਿਸ ਵਲੋਂ ਸਵੇਰੇ ਤੜਕਸਾਰ 4 ਵਜੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

ਪਹਿਲਾਂ 7 ਦਿਨਾਂ ਦਾ ਮਿਲਿਆ ਸੀ ਰਿਮਾਂਡ: ਅਦਾਲਤ ਵੱਲੋ ਲਾਰੈਂਸ ਬਿਸ਼ਨੋਈ ਦਾ ਸੱਤ ਦਿਨ ਦੇ ਲਈ ਪੁਲਿਸ ਰਿਮਾਂਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵਲੋਂ ਉਸ ਨੂੰ ਮੈਡੀਕਲ ਚੈਕਅਪ ਦੇ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਲਿਆਂਦਾ ਗਿਆ ਸੀ। ਮੈਡੀਕਲ ਚੈਕਅਪ ਤੋਂ ਬਾਅਦ ਪੁਲਿਸ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁੱਛਗਿੱਛ ਲਈ ਪੂਰੇ ਸੁਰੱਖਿਆ ਪ੍ਰਬੰਧਾਂ ਦੇ ਹੇਠ ਮਾਨਸਾ ਜਹਾਨ ਖੇਲਾ (ਪੁਲਿਸ ਟ੍ਰੇਨਿੰਗ ਸੈਂਟਰ) ਲਿਆਂਦਾ ਗਿਆ। ਜਿਸ ਤੋਂ ਬਾਅਦ ਕਤਲ ਮਾਮਲੇ 'ਚ ਬਿਸ਼ਨੋਈ ਤੋਂ ਪੁੱਛਗਿਛ ਕਰਨ ਦੇ ਲਈ ਪੁਲਿਸ ਉਸ ਨੂੰ ਲੈਕੇ ਖਰੜ ਲਈ ਰਵਾਨਾ ਹੋ ਗਈ।

ਤੜਕਸਾਰ ਮਾਨਸਾ ਪਹੁੰਚਿਆ ਸੀ ਕਾਫਲਾ: ਦੱਸ ਦਈਏ ਕਿ ਪੰਜਾਬ ਪੁਲਿਸ ਲਾਰੈਂਸ ਨੂੰ ਲੈਕੇ ਰਾਤ 8.30 ਵਜੇ ਦੇ ਕਰੀਬ ਦਿੱਲੀ ਤੋਂ ਰਵਾਨਾ ਹੋਈ। ਇਸ ਤੋਂ ਬਾਅਦ ਇਹ ਪਾਣੀਪਤ, ਸੋਨੀਪਤ ਅਤੇ ਕਰਨਾਲ ਤੋਂ ਹੁੰਦੇ ਹੋਏ ਤੜਕੇ 3.30 ਵਜੇ ਮਾਨਸਾ ਪਹੁੰਚੀ। ਉਸ ਦਾ ਮੈਡੀਕਲ ਮਾਨਸਾ ਵਿਖੇ 4 ਵਜੇ ਕੀਤਾ ਗਿਆ। ਪੁਲਿਸ ਨੇ ਉਸ ਨੂੰ 4.30 ਵਜੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਲਿਆ ਸੀ।

ਬੁਲੇਟ ਪਰੂਫ ਗੱਡੀਆਂ ਅਤੇ ਰਸਤੇ ਦੀ ਹੋਈ ਸੀ ਵੀਡੀਓਗ੍ਰਾਫੀ: ਲਾਰੈਂਸ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੇ ਵਕੀਲ ਨੇ ਸਵਾਲ ਚੁੱਕੇ ਸਨ। ਵਕੀਲ ਨੇ ਲਾਰੈਂਸ ਦੇ ਫਰਜ਼ੀ ਮੁਕਾਬਲੇ ਦਾ ਖਤਰਾ ਦੱਸਿਆ ਸੀ। ਹਾਲਾਂਕਿ ਪੁਲਿਸ ਲਾਰੈਂਸ ਨੂੰ 2 ਬੁਲੇਟਪਰੂਫ ਗੱਡੀਆਂ ਵਿੱਚ ਸੁਰੱਖਿਅਤ ਪੰਜਾਬ ਲੈ ਆਈ ਸੀ। ਇਸ ਦੌਰਾਨ 50 ਅਧਿਕਾਰੀਆਂ ਦੀ ਟੀਮ ਮੌਜੂਦ ਸੀ। ਪੰਜਾਬ ਵਿੱਚ ਦਾਖਲ ਹੁੰਦੇ ਹੀ ਪੂਰੇ ਰਸਤੇ ਨੂੰ ਸੈਨੀਟਾਈਜ਼ ਕਰ ਦਿੱਤਾ ਗਿਆ ਸੀ। ਪੂਰੇ ਰਸਤੇ ਦੀ ਵੀਡੀਓਗ੍ਰਾਫੀ ਕੀਤੀ ਗਈ ਸੀ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ CM ਮਾਨ, ਹੁਣ ਤੱਕ 45 ਰਿਸ਼ਵਤਖੋਰਾਂ 'ਤੇ ਕਾਰਵਾਈ

Last Updated : Jun 21, 2022, 11:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.