ਮਾਨਸਾ: ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਦੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸੁਖਪਾਲ ਕੌਰ ਦੀ ਬਰਸੀ ਮਨਾਈ ਗਈ। ਇਸ ਬਰਸੀ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਸ਼ਿਰਕਤ ਕੀਤੀ। ਮੂਸੇਵਾਲਾ ਦੇ ਪਿਤਾ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਅਤੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ।
ਕਤਲ ਗੰਭੀਰ ਚਿੰਤਾ ਦਾ ਵਿਸ਼ਾ: ਬਰਸੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਨਾਕਮੀਆਂ ਦੇ ਕਾਰਨ ਪੰਜਾਬ ਦਾ ਮਾਹੌਲ ਲਗਾਤਾਰ ਖਰਾਬ ਹੋ ਰਿਹਾ ਹੈ ਅਤੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਧਸਦੇ ਜਾ ਰਹੇ ਹਨ। ਉਨ੍ਹਾਂ ਕਿ ਖ਼ਰਾਬ ਕਾਨੂੰਨ ਵਿਵਸਥਾ ਕਾਰਣ ਨੌਜਵਾਨਾਂ ਦੇ ਕੀਤੇ ਜਾ ਰਹੇ ਕਤਲ ਗੰਭੀਰ ਚਿੰਤਾ ਦਾ ਵਿਸ਼ਾ ਹਨ। ਬਲਕੌਰ ਸਿੰਘ ਨੇ ਕਿਹਾ ਕੀ ਉਨ੍ਹਾਂ ਦੀ ਬੇਟੇ ਦਾ ਵੀ ਕਤਲ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਬੇਟੇ ਨੇ ਸਖਤ ਮਿਹਨਤ ਕਰ ਕੇ ਮੁਕਾਮ ਹਾਸਲ ਕੀਤਾ ਸੀ ਪਰ ਆਮ ਪਰਿਵਾਰ ਵਿੱਚੋਂ ਉਠੇ ਮੇਰੇ ਪੁੱਤਰ ਨੂੰ ਸ਼ਰੇਆਮ ਕਤਲ ਕਰ ਦਿੱਤਾ ਗਿਆ
ਪੰਜਾਬ ਦਾ ਮਾਹੌਲ ਖਰਾਬ: ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਠੀਕ ਨਾ ਹੋਣ ਕਾਰਨ ਇਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਬੇਟਾ ਵੀ ਚਲਾ ਗਿਆ। ਉਹਨਾਂ ਕਿਹਾ ਕਿ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਦੇ ਵਿੱਚ ਜਾ ਰਹੇ ਹਨ ਪਹਿਲਾਂ ਪੰਜਾਬ ਵਿੱਚ ਚਿੱਟੇ ਦਾ ਇੱਕ ਵੀ ਕੇਸ ਨਹੀਂ ਹੋਇਆ ਅਤੇ ਹੁਣ ਚਿੱਟਾ ਸ਼ਰੇਆਮ ਪੰਜਾਬ ਦੇ ਵਿਚ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਦੇ ਲਈ ਸਰਕਾਰ ਠੋਸ ਕਦਮ ਨਹੀ ਉਠਾ ਰਹੀ। ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਵੀ ਪੰਜਾਬ ਦੇ ਵਿੱਚ ਲਗਾਤਾਰ ਦਿਨ ਦਿਹਾੜੇ ਕਤਲ ਹੋ ਰਹੇ ਹਨ। ਪੰਜਾਬ ਸਰਕਾਰ ਅਜਿਹੀਆ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਹੈ ਕਿਉਂਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਲਗਾਤਾਰ ਸਰਕਾਰ ਅੱਗੇ ਤਰਲੇ ਕੱਢ ਰਹੇ ਹਨ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਮੂਸੇਵਾਲਾ ਦੇ ਪਿਤਾ ਨੇ ਜ਼ੋਰ ਦੇਕੇ ਕਿਹਾ ਕਿ ਉਹਨਾਂ ਨੂੰ ਇਨਸਾਫ ਨਹੀਂ ਮਿਲਿਆ ਜਿਸ ਕਾਰਨ ਅੱਜ ਵੀ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮੌਕੇ ਕਿਸਾਨ ਨੇਤਾ ਰਾਮ ਸਿੰਘ ਭੈਣੀਬਾਘਾ ਨੇ ਵੀ ਕਿਸਾਨ ਸ਼ਹੀਦ ਔਰਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਅੱਜ ਵੀ ਕਿਸਾਨ ਮਜਦੂਰ ਆਪਣੀਆਂ ਮੰਗਾਂ ਦੇ ਲਈ ਸਰਕਾਰਾਂ ਦੇ ਨਾਲ ਲੜ ਰਹੇ ਹਨ ਪਰ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀਆ ਹਨ।
ਇਹ ਵੀ ਪੜ੍ਹੋ: Dera chief Baba Ram Rahim: ਰਾਮ ਰਹੀਮ ਉੱਤੇ ਜਲੰਧਰ ਵਿੱਚ ਹੋਇਆ ਮਾਮਲਾ ਦਰਜ, ਰਵਿਦਾਸ ਤੇ ਕਬੀਰ ਮਹਾਰਾਜ ਉੱਤੇ ਟਿੱਪਣੀ ਕਰਨ ਦਾ ਇਲਜ਼ਾਮ