ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਸਿੱਧੂ ਮੂਸੇਵਾਲੇ ਦਾ ਦੂਸਰਾ ਗਾਣਾ 'ਵਾਰ' ਰਿਲੀਜ਼ ਕੀਤਾ ਹੈ, ਜਿਸ ਨੇ ਥੋੜ੍ਹੇ ਸਮੇਂ ਵਿਚ ਹੀ ਰਿਕਾਰਡ ਤੋੜ ਦਿੱਤਾ ਹੈ ਅਤੇ ਲੋਕ ਖੂਬ ਇਸ 'ਵਾਰ' ਨੂੰ ਪਸੰਦ ਕਰ ਰਹੇ ਹਨ। ਇਸ ਗੀਤ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਦੋ ਵਾਰ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਸਹਿਯੋਗ ਦਿੱਤਾ ਹੈ।
ਉਥੇ ਹੀ ਉਨ੍ਹਾਂ ਬੀਤੇ ਦਿਨੀਂ ਪਟਿਆਲਾ ਵਿੱਚ ਪੰਜਾਬ ਪੁਲਿਸ ਵੱਲੋਂ ਦੀਪਕ ਟੀਨੂ ਫਰਾਰ ਮਾਮਲੇ ਨੂੰ ਲੈ ਕੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ 'ਤੇ ਬੋਲਦੇ ਹੋਏ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਉਨ੍ਹਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ।
ਗੀਤ ਵਿੱਚ ਕੀ ਹੈ: ਗੀਤ ਸਰਦਾਰ ਜਰਨੈਲ ਹਰੀ ਸਿੰਘ ਨਲੂਆ ਬਾਰੇ ਹੈ, ਗੀਤ ਵਿੱਚ ਹਰੀ ਸਿੰਘ ਦੀ ਸੋਚ, ਜਿੱਤ ਅਤੇ ਨਿਡਰਤਾ ਨੂੰ ਬਿਆਨ ਕੀਤਾ। ਗਾਇਕ ਨੇ ਹਰੀ ਸਿੰਘ ਦੇ ਸਰੀਰ ਅਤੇ ਅਜ਼ਾਦ ਸੋਚ ਨੂੰ ਗੀਤ ਰਾਹੀਂ ਕਹਿਣ ਦੀ ਕੋਸ਼ਿਸ਼ ਕੀਤੀ ਹੈ।
ਕਿਵੇਂ ਮੌਤ ਹੋਈ: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ, ਜਿਸ ਕਾਰਨ ਮੂਸੇਵਾਲਾ ਨੂੰ ਹਸਪਤਾਲ ਲੈ ਕੇ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ ਮੁਤਾਬਿਕ ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਮਿਲੇ ਹਨ ਤੇ 7 ਗੋਲੀਆਂ ਸਿੱਧੀਆਂ ਮੂਸੇਵਾਲਾ ਨੂੰ ਲੱਗੀਆਂ ਸਨ।
ਇਹ ਵੀ ਪੜ੍ਹੋ:Sidhu Moosewala song vaar out: ਰਿਲੀਜ਼ ਹੋਇਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਵਾਰ'