ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਬਾਰਡਰ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਪੰਜਾਬ ਭਰ ਤੋਂ ਕਈ ਜਥੇਬੰਦੀਆਂ ਨੇ ਡੇਰਾ ਲਾਇਆ ਹੋਇਆ ਹੈ। ਇਸ ਮੋਰਚੇ ਵਿੱਚ ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਸ਼ਾਮਿਲ ਹੋਣ ਲਈ ਮਾਨਸਾ ਤੋਂ ਰਵਾਨਾ ਹੋਏ ਹਨ। ਉਨ੍ਹਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਨਾਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਹੋਰ ਵੀ ਕਈ ਲੋਕ ਮਾਨਸਾ ਤੋਂ ਕਾਫਲੇ ਦੇ ਰੂਪ ਵਿੱਚ ਮੋਹਾਲੀ ਆ ਰਹੇ ਹਨ।
ਸਿੱਧੂ ਦਾ ਗੀਤ ਕਰ ਦਿੱਤਾ ਗਿਆ ਸੀ ਬੈਨ: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਆਮ ਲੋਕਾਂ ਦੇ ਨਾਲ ਚੰਡੀਗੜ੍ਹ ਵਿਖੇ ਆ ਰਹੇ ਹਨ ਅਤੇ ਉਹ ਕੌਮੀ ਇਨਸਾਫ਼ ਮੋਰਚੇ ਦੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਰਵਾਨਗੀ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਜਾਵਾਂ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਇਨਸਾਫ਼ ਦੇ ਲਈ ਰਿਹਾਅ ਕਰਵਾਉਣ ਦੇ ਮਕਸਦ ਦੇ ਚਲਦਿਆ ਆਪਣਾ ਫ਼ਰਜ ਸਮਝਦੇ ਹੋਏ ਉਹ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ।
ਉਨ੍ਹਾਂ ਇਸ ਮੌਕੇ ਕਿਹਾ ਕਿ ਸਿੱਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗੀਤ ਵੀ ਗਾਇਆ ਸੀ ਪਰ ਉਹ ਵੀ ਸਰਕਾਰਾਂ ਨੇ ਬੈਨ ਕਰ ਦਿੱਤਾ ਹੈ। ਪਰ ਸਾਡੇ ਦੇਸ਼ ਵਿੱਚ ਇਨਸਾਫ਼ ਲੈਣ ਦੇ ਲਈ ਜੱਦੋਜਹਿਦ ਕਰਨੀ ਪੈਂਦੀ ਹੈ ਤੇ ਉਨ੍ਹਾਂ ਕਿਹਾ ਪਿੰਡ ਵਾਸੀਆਂ ਦਾ ਫੈਸਲਾ ਸੀ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਹਾਜਰੀ ਲਗਵਾਉਣੀ ਹੈ। ਜਿਸ ਲਈ ਉਹ ਅੱਜ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ।
ਇਹ ਵੀ ਪੜ੍ਹੋ: EX CM Late Beant Singh house vacant: ਖਾਲੀ ਹੋਵਗੀ ਸਾਬਕਾ ਸੀਐੱਮ ਬੇਅੰਤ ਸਿੰਘ ਦੀ ਕੋਠੀ, ਚੰਡੀਗੜ੍ਹ ਪ੍ਰਸ਼ਾਸਨ ਨੇ ਭੇਜਿਆ ਨੋਟਿਸ !
ਇਸ ਮੌਕੇ ਮੋਰਚੇ ਵਿੱਚ ਸ਼ਾਮਿਲ ਹੋਣ ਆ ਰਹੇ ਭਾਨਾ ਸਿੱਧੂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਕਿਹਾ ਕਿ ਇੱਥੇ ਪੈਸੇ ਵਾਲਿਆਂ ਦੇ ਲਈ ਇਨਸਾਫ਼ ਹੈ ਹੋਰ ਤੇ ਆਮ ਲੋਕਾਂ ਲਈ ਸਿਰਫ ਜੇਲ੍ਹਾਂ ਹਨ। ਉਨ੍ਹਾਂ ਮੰਗ ਕੀਤੀ ਕਿ ਜੇਲਾਂ ਵਿੱਚ ਸਜਾਵਾ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਅਤੇ ਮੂਸੇਵਾਲਾ ਦੇ ਕਾਤਲਾਂ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਹੈ।