ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਹਰ ਐਤਵਾਰ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਪਰਿਵਾਰ ਦੇ ਨਾਲ ਦੁੱਖ ਸ਼ਾਂਝਾ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਮਾਪਿਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ। ਨਾਲ ਹੀ ਲੋਕਾਂ ਦੇ ਸਾਥ ਦੀ ਵੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਸ ਦਾ ਪੁੱਤ ਭਗਤ ਪੁੱਤਰ ਸੀ ਅਤੇ ਉਸ ਨੂੰ ਕਾਇਰ ਲੋਕਾਂ ਨੇ ਇਕੱਠੇ ਹੋ ਕੇ ਕਤਲ ਕੀਤਾ ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਲੋਕ ਉਸਨੂੰ ਸ਼ੇਰਨੀ ਮਾਂ ਕਹਿੰਦੇ ਹਨ ਪਰ ਉਹ ਆਪਣੇ ਪੁੱਤਰ ’ਤੇ ਹੋਏ ਜ਼ੁਲਮ ਨੂੰ ਇਨਸਾਫ਼ ਦਿਵਾਉਣ ਦੇ ਲਈ ਸ਼ੇਰਨੀ ਮਾਂ ਬਣੀ ਹੋਈ ਹੈ।
ਉੱਥੇ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਲੁੱਟਣ ਵਾਲੇ ਵੀ ਬਹੁਤ ਲੋਕ ਸਨ ਅਤੇ ਕਈ ਵਿਦੇਸ਼ਾਂ ਦੇ ਵਿਚ ਬੈਠੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇਹ ਵੀ ਕਿਹਾ ਕਿ ਅਗਲੇ ਐਤਵਾਰ ਤੱਕ ਉਹ ਸਰਕਾਰ ਵੱਲ ਦੇਖਣਗੇ ਜੇਕਰ ਸਿੱਧੂ ਨੂੰ ਇਨਸਾਫ਼ ਮਿਲ ਗਿਆ ਤਾਂ ਠੀਕ ਹੈ ਨਹੀਂ ਤਾਂ ਉਹ ਹਰ ਪਿੰਡ ਦੇ ਵਿਚ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਕੈਂਡਲ ਮਾਰਚ ਕੱਢੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦੇ ਨਾਲ ਲੋਕ ਜੁੜੇ ਹੋਏ ਹਨ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਦੇ ਲਈ ਸਾਡਾ ਸਾਥ ਦੇ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਲਈ ਹੁਣ ਬੇਸ਼ੱਕ ਸਾਨੂੰ ਦੋਹਾਂ ਨੂੰ ਕਿਉਂ ਨਾ ਬੈਠਣਾ ਪਵੇ ਪਰ ਜਦੋਂ ਤੱਕ ਪੁੱਤਰ ਨੂੰ ਇਨਸਾਫ ਨਹੀਂ ਮਿਲਦਾ ਸੰਘਰਸ਼ ਜਾਰੀ ਰੱਖਾਂਗੇ।
ਉੱਥੇ ਹੀ ਦੂਜੇ ਪਾਸੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਨੇ 90 ਦਿਨ ਦਾ ਸਮਾਂ ਦਿੱਤਾ ਸੀ ਜੋ ਕਿ ਬੀਤ ਚੁੱਕਿਆ ਹੈ ਅਤੇ ਅਜੇ ਤੱਕ ਸਰਕਾਰ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਸਾਹਮਣੇ ਨਹੀਂ ਲਿਆ ਸਕੀ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲੇ ਵਿਅਕਤੀਆਂ ਨੂੰ ਭਾਰੀ ਸੁਰੱਖਿਆ ਦਿੱਤੀ ਜਾਂਦੀ ਹੈ ਅਤੇ 200 ਦੇ ਕਰੀਬ ਵਿਅਕਤੀ ਉਸ ਦੀ ਸੁਰੱਖਿਆ ਦੇ ਵਿੱਚ ਹੁੰਦੇ ਹਨ ਤੇ ਉਨ੍ਹਾਂ ਨੂੰ ਬਖ਼ਤਰਬੰਦ ਗੱਡੀਆਂ ਦੇ ਵਿੱਚ ਲਿਆਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਇੱਥੋਂ ਟਿਕਟਾਂ ਲੈ ਕੇ ਵਿਦੇਸ਼ ਚਲੇ ਗਏ ਹਨ ਅਤੇ ਅਜੇ ਤੱਕ ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਹੱਥ ਨਹੀਂ ਪਾ ਸਕੀ।
ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਮੂਸੇ ਵਾਲਾ ਨੇ ਚੋਣਾਂ ਤੋਂ ਬਾਅਦ ਗੱਦਾਰ ਦੱਸੋ ਕੌਣ ਗੀਤ ਕੱਢਿਆ ਤਾਂ ਪੰਜਾਬ ਦੇ 92 ਦੇ 92 ਵਿਧਾਇਕ ਬੋਲੇ ਪਰ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਘਟਾਉਣ ਸਬੰਧੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਅਤੇ ਨਾ ਹੀ ਕਿਸੇ ਨੇ ਅੱਜ ਤੱਕ ਇਸ ਸਬੰਧੀ ਆਪਣੀ ਜ਼ੁਬਾਨ ਖੋਲ੍ਹੀ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹਰ ਪਿੰਡ ਵਿੱਚ ਉਨ੍ਹਾਂ ਦੇ ਪ੍ਰਸੰਸਕ ਸਿੱਧੂ ਮੂਸੇਵਾਲਾ ਦੇ ਲਈ ਕੈਂਡਲ ਮਾਰਚ ਕਰਨ ਅਤੇ ਜੇਕਰ ਉਨ੍ਹਾਂ ਨੂੰ ਇਨਸਾਫ ਦੇ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਉਹ ਸੜਕਾਂ ’ਤੇ ਵੀ ਬੈਠਣਗੇ।
ਇਹ ਵੀ ਪੜੋ: ਨਸ਼ੇ ਦੇ ਖਾਤਮੇ ਲਈ ਮਹਿਲਾ ਸਰਪੰਚ ਨੇ ਲਿਆ ਵੱਡਾ ਐਕਸ਼ਨ, ਹਰ ਪਾਸੇ ਹੋ ਰਹੇ ਨੇ ਚਰਚੇ