ETV Bharat / state

Moosewala Death Anniversary Updates : ਮੂਸੇਵਾਲਾ ਦੇ ਬਰਸੀ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਸਮਾਗਮ ਅੱਜ ਮਾਨਸਾ ਦਾਣਾ ਮੰਡੀ ਵਿਖੇ ਕਰਵਾਏ ਗਏ। ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਸੰਗਤ ਨੂੰ ਸੰਬੋਧਨ ਕਰਦਿਆਂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਸਭ ਦਾ ਧੰਨਵਾਦ ਕੀਤਾ ਹੈ।

Sidhu Moosewala Death Anniversary: Sangat started arriving at Moosewala Barsi Samagam
ਮੂਸੇਵਾਲਾ ਦੇ ਬਰਸੀ ਸਮਾਗਮ 'ਚ ਪਹੁੰਚਣੀ ਸ਼ੁਰੂ ਹੋਈ ਸੰਗਤ, ਦੇਖੋ ਮੌਕੇ ਦੀਆਂ ਤਸਵੀਰਾਂ...
author img

By

Published : Mar 19, 2023, 10:30 AM IST

Updated : Mar 19, 2023, 3:17 PM IST

ਮੂਸੇਵਾਲਾ ਦੇ ਬਰਸੀ ਸਮਾਗਮ 'ਚ ਪਹੁੰਚਣੀ ਸ਼ੁਰੂ ਹੋਈ ਸੰਗਤ, ਦੇਖੋ ਮੌਕੇ ਦੀਆਂ ਤਸਵੀਰਾਂ...

ਮਾਨਸਾ : 29 ਮਈ 2022 ਨੂੰ ਕਤਲ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮਾਨਸਾ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸਮਾਗਮ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸ਼ਾਂਤ ਮਈ ਢੰਗ ਨਾਲ ਸਮਾਗਮਾਂ ਵਿਚ ਸਮੇਂ ਸਿਰ ਪਹੁੰਚਣ।

ਵਿਗੜਦੇ ਹਾਲਾਤ ਬਰਸੀ ਸਮਾਗਮ ਵਿਚ ਹੋਣ ਵਾਲੇ ਇਕੱਠ ਨੂੰ ਰੋਕਣ ਦਾ ਕਾਰਨ : ਬੀਤੇ ਸ਼ਨੀਵਾਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬੇ ਵਿਚ ਹਾਲਾਤ ਵਿਗੜਦੇ ਜਾ ਰਹੇ ਹਨ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਇਹ ਸਭ ਕਾਰਵਾਈ ਪ੍ਰਸ਼ਾਸਨ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੇਰੇ ਪੁੱਤ ਦੀ ਬਰਸੀ ਉਤੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਵਿਚ ਸਿੱਧੂ ਦੇ ਪ੍ਰਸ਼ਸੰਕਾਂ ਨੂੰ ਬੇਨਤੀ ਕਰਦਾਂ ਹਾਂ ਕਿ ਭਾਈਚਾਰਾ ਬਣਾਈ ਰੱਖੋ ਤੇ ਸ਼ਾਂਤ ਮਈ ਢੰਗ ਨਾਲ ਬਰਸੀ ਉਤੇ ਸਮੇਂ ਸਿਰ ਪਹੁੰਚੋ।

ਸਮਾਗਮ ਵਿਚ ਮੂਸੇਵਾਲਾ ਦਾ ਟਰੈਕਟਰ ਤੇ ਥਾਰ : ਬਰਸੀ ਸਮਾਗਮ ਵਿਚ ਮੂਸੇਵਾਲਾ ਦੇ 5911 ਟਰੈਕਟਰ, ਥਾਰ ਤੇ ਉਸ ਦਾ ਬੁੱਤ ਪ੍ਰਦਰਸ਼ਨੀ ਦੇ ਰੂਪ ਵਿਚ ਰੱਖੇ ਗਏ ਹਨ। ਇਸ ਦੌਰਾਨ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੇ ਉਸ ਦੀਆਂ ਯਾਦਾਂ ਦੇ ਨਾਲ ਹੋਰਡਿੰਗ ਬੋਰਡਾਂ ਰਾਹੀਂ ਪ੍ਰਸ਼ਾਸਨ ਕੋਲੋਂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਸਮਾਗਮ ਵਿਚ ਮੂਸੇਵਾਲਾ ਦਾ ਟਰੈਕਟਰ ਤੇ ਥਾਰ

ਇਹ ਵੀ ਪੜ੍ਹੋ : ਰਾਤੋ-ਰਾਤ ਬਣੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪਲਾਨਿੰਗ, ਪੁਲਿਸ ਨੇ ਇੰਝ ਫੀਲਡਿੰਗ ਕਰ ਘੁਮਾਈ ਸੂਈ, ਜਾਣੋ ਪੂਰੀ ਕਹਾਣੀ

29 ਮਈ ਨੂੰ ਪਿੰਡ ਜਵਾਹਰਕੇ ਵਿੱਚ ਕਤਲ : ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ 'ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਇਹ ਵੀ ਪੜ੍ਹੋ : Sidhu Moose Wala : ਸਿੱਧੂ ਮੂਸੇਵਾਲਾ ਦੀ ਬਰਸੀ ਅੱਜ, ਪਰ ਕਈ ਜ਼ਿਲ੍ਹਿਆ 'ਚ ਲੱਗੀ ਧਾਰਾ 144

ਇਨਸਾਫ਼ ਲਈ ਮੁਹਿੰਮ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 36 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਦੋ ਵਿਅਕਤੀਆਂ ਦਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਕ ਮਹੀਨਾ ਪਹਿਲਾਂ ਕਿਹਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੀ ਥਾਰ ਜੀਪ ਨੂੰ ਪੰਜਾਬ ਭਰ 'ਚ ਲੈ ਕੇ ਜਾਣਗੇ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਅੱਜ ਤੱਕ ਇਨਸਾਫ਼ ਨਹੀਂ ਦਿਵਾ ਸਕੀ।

Last Updated : Mar 19, 2023, 3:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.