ਮਾਨਸਾ: ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਲਗਾਤਾਰ ਸਿੱਧੂ ਦੇ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਅੱਜ ਐਤਵਾਰ ਨੂੰ ਵਿਦੇਸ਼ ਤੋਂ ਵਾਪਸ ਆਪਣੇ (Balkaur Singh returned to his village moosa) ਪਿੰਡ ਮੂਸਾ ਪਹੁੰਚੇ।ਇਸ ਦੌਰਾਨ ਬਲਕੌਰ ਸਿੰਘ ਸਿੱਧੂ ਦੇ ਪ੍ਰਸੰਸਕਾ ਦੇ ਰੂਬਰੂ ਹੋਏ ਅਤੇ ਪੰਜਾਬ ਸਰਕਾਰ ਅਤੇ ਗੈਂਗਸਟਰਾਂ ਖ਼ਿਲਾਫ਼ ਰੋਸ ਪ੍ਰਗਟ ਕੀਤਾ।
ਗੈਂਗਸਟਰਾਂ ਤੇ ਸਰਕਾਰ ਖ਼ਿਲਾਫ਼ ਰੋਸ:- ਪੰਜਾਬ ਵਿਚ ਖ਼ਰਾਬ ਮਾਹੌਲ ਅਤੇ ਗੈਗਸਟਰ ਲਾਰੈਂਸ ਬਿਸ਼ਨੋਈ ਸਮੇਤ ਗੈਗਸਟਰਾਂ ਤੇ ਦਿੱਤਾ ਵੱਡਾ ਬਿਆਨ ਦਿੰਦਿਆ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੇ ਕਿਹਾ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੋ ਰਿਹਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਜਿਹੇ ਲੋਕ ਪੁਲਿਸ ਦੀ ਸੁਰੱਖਿਆ ਵਿੱਚ ਵੀ ਟੌਰ ਨਾਲ ਘੁੰਮਦੇ ਹਨ। ਜੇਕਰ ਇਹ ਕਿਸੇ ਨੂੰ ਗੋਲੀ ਨਾਲ ਮਾਰ ਸਕਦੇ ਹਨ ਤਾਂ ਫਿਰ ਇਨ੍ਹਾਂ ਉੱਤੇ ਗੋਲੀ ਕਿਉਂ ਨਹੀ ਚੱਲ ਸਕਦੀ।
ਮੂਸੇਵਾਲਾ (Sidhu Moosewala) ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਸਮੇਂ ਮੂਸੇਵਾਲਾ (Sidhu Moosewala) ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ ਵਿੱਚ ਸਵਾਰ ਸਨ,ਜੋ ਹਮਲੇ ਵਿੱਚ ਜ਼ਖਮੀ ਹੋ ਗਏ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ (Sidhu Moosewala) ਉੱਤੇ 30 ਦੇ ਕਰੀਬ ਰਾਊਂਡ ਫਾਇਰ ਕੀਤੇ। ਜਿਸ ਕਾਰਨ ਮੂਸੇਵਾਲਾ (Sidhu Moosewala) ਦੀ ਮੌਕੇ ਉੱਤੇ ਵੀ ਮੌਤ ਹੋ ਗਈ ਸੀ। ਜਿਸ ਕਤਲ (Sidhu Moosewala) ਦੀ ਜ਼ਿੰਮਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਸੀ।
ਇਹ ਵੀ ਪੜੋ:- ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਹਾਈ ਸਕਿਓਰਿਟੀ ਦੇ ਬਾਵਜੂਦ ਗੈਂਗਸਟਰਾਂ ਵਿਚਾਲੇ ਝਗੜਾ