ਮਾਨਸਾ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਿਦੇਸ਼ ਤੋਂ ਵਾਪਸ ਵਰਤ ਆਏ ਹਨ। ਪਿੰਡ ਵਾਸੀਆਂ ਨਾਲ ਰੂਬਰੂ ਹੁੰਦਿਆਂ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਿੱਧੂ ਵਿਦੇਸ਼ਾਂ ਤੱਕ ਵੀ ਪਿੰਡ ਨੂੰ ਨਾਲ ਲੈ ਕੇ ਗਿਆ ਤੇ ਸਿੱਧੂ ਨੂੰ ਚਾਹੁਣ ਵਾਲੇ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਦੇ ਬੱਚੇ ਵੀ ਪੰਜਾਬੀ ਬੋਲਣ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸਦਾ ਤੁਹਾਡੇ ਵਿੱਚ ਜੀਵਤ ਰਹਿਣਗੇ ਕਿਉਂਕਿ ਉਸ ਨੂੰ ਪਿਆਰ ਕਰਨ ਵਾਲਿਆਂ ਦੀ ਤਾਦਾਦ ਬਹਿਤ ਵੱਡੀ ਹੈ। (Sidhu father statement about gun culture)
ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ (Charan Kaur) ਯੂਕੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਸੀ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ।
ਮੂਸੇਵਾਲਾ ਦੇ ਪਿਤਾ ਨੇ ਦੇਸ ਛੱਡਣ ਦੀ ਦਿੱਤੀ ਸੀ ਚੇਤਾਵਨੀ: ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਪਿਤਾ Moosewala father Balkaur Singh ਨੇ ਕਿਹਾ ਸੀ ਕਿ ਹੁਣ ਤੱਕ 5 ਮਹੀਨੇ ਹੋ ਗਏ ਹਨ, ਪਰ ਅਜੇ ਤੱਕ ਉਨ੍ਹਾਂ ਦੇ ਬੱਚੇ ਨੂੰ ਇਨਸਾਫ਼ ਨਹੀਂ ਮਿਲਿਆ।
ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦਾ ਦਿੱਤਾ ਸੀ ਸਮਾਂ: ਸਿੱਧੂ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਸੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ 25 ਨਵੰਬਰ ਨੂੰ ਦੇਸ਼ ਛੱਡ ਦੇਣਗੇ ਅਤੇ FIR ਦੀ ਕਾਪੀ ਵੀ ਵਾਪਸ ਲੈ ਲੈਣਗੇ।
ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਸਕਿਆ, ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਕੋਲ ਅਪੀਲ ਵੀ ਕਰ ਚੁੱਕਿਆ ਹਾਂ ਅਤੇ ਕਈ ਲੋਕਾਂ ਦੇ ਨਾਮ ਵੀ ਨਸ਼ਰ ਕਰ ਚੁੱਕਿਆ ਹਾਂ, ਪਰ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਗੈਂਗਸਟਰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਅਤੇ ਕੋਰੜਾ ਦੇ ਵਿਚ ਰਾਤਾਂ ਕੱਟ ਕੇ ਗਏ ਹਨ, ਪਰ ਸੀਆਈਏ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਲੋਕਾਂ ਤੋਂ ਪੈਸੇ ਲੈ ਕੇ ਇਨਵੈਸਟੀਗੇਸ਼ਨ ਦੇ ਵਿੱਚੋਂ ਬਾਹਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਬਿਲਡਿੰਗਾਂ