ਪਟਿਆਲਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਹਤ ਵਿਗੜਨ ਕਾਰਨ ਇੱਕ ਨਿੱਜੀ ਹਸਪਤਾਲ ਵਿਖੇ ਭਰਤੀ ਹੋਏ ਹਨ। ਦੱਸ ਦਈਏ ਕਿ ਪਹਿਲਾਂ ਉਨ੍ਹਾਂ ਨੂੰ ਮੁਹਾਲੀ ਵਿਖੇ ਭਰਤੀ ਕਰਵਾਇਆ ਗਿਆ ਸੀ ਇਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਹੁਣ ਉਨ੍ਹਾਂ ਨੂੰ ਪਟਿਆਲਾ ਦੇ ਹਾਰਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿਸ ਸਿਹਤ ਠੀਕ ਨਾ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੂੰ ਮਿਲਣ ਦੇ ਲਈ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਮਿਲਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਲਕੌਰ ਸਿੰਘ ਦੀ ਸਿਹਤ ਕੁਝ ਜਿਆਦਾ ਹੀ ਖਰਾਬ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਸ ਦੇ ਕਾਰਨ ਉਹ ਉਨ੍ਹਾਂ ਨੂੰ ਹਸਪਤਾਲ ਵਿਖੇ ਮਿਲਣ ਲਈ ਪਹੁੰਚੇ ਸਨ। ਉਹ ਉਨ੍ਹਾਂ ਨੂੰ ਰਾਜਨੀਤੀ ਨੇਤਾ ਦੇ ਤੌਰ ਤੋਂ ਨਹੀਂ ਸਗੋਂ ਨਿੱਜੀ ਤੌਰ ਉੱਤੇ ਮਿਲਣ ਦੇ ਲਈ ਪਹੁੰਚੇ ਹਨ।
ਪਰਿਵਾਰ ਦਾ ਬਿਆਨ, ਸਿੱਧੂ ਮੂਸੇਵਾਲਾ ਦੇ ਪਿਤਾ ਬਿਲਕੁਲ ਤੰਦਰੁਸਤ: ਸਿੱਧੂ ਮੂਸੇਵਾਲਾ ਦੇ ਪਿਤਾ ਦੇ ਬੀਮਾਰ ਹੋਣ ਦੀਆਂ ਚੱਲ ਰਹੀਆਂ ਖਬਰਾਂ ਦਾ ਪਰਿਵਾਰ ਦੇ ਨਜ਼ਦੀਕੀ ਵੱਲੋ ਖੰਡਨ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਪਰਿਵਾਰ ਦੇ ਨਜ਼ਦੀਕੀ ਸੁਖਪਾਲ ਸਿੰਘ ਪਾਲੀ ਨੇ ਦੱਸਿਆ ਕਿ ਕੁਝ ਸੋਸ਼ਲ ਮੀਡੀਆ ਵਾਲੇ ਚੈਨਲ ਸਵੇਰ ਤੋਂ ਅਫਵਾਹਾਂ ਫੈਲਾ ਰਹੇ ਹਨ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਮੋਹਾਲੀ ਵਿਖੇ ਦਾਖ਼ਲ ਹਨ ਅਤੇ ਉਹ ਬਿਮਾਰ ਹਨ।
ਉਨ੍ਹਾਂ ਦੱਸਿਆ ਕਿ ਉਹ ਬਿਲਕੁਲ ਤੰਦਰੁਸਤ ਹਨ ਅਤੇ ਆਪਣੀ ਕੰਮਕਾਜ ਲਈ ਚੰਡੀਗੜ੍ਹ ਗਏ ਸਨ ਅਤੇ ਰਸਤੇ ਵਿੱਚ ਉਨ੍ਹਾਂ ਦੀ ਤਬੀਅਤ ਥੋੜ੍ਹੀ ਖ਼ਰਾਬ ਹੋਈ ਤਾਂ ਜਿਸਦੇ ਚੱਲਦਿਆਂ ਉਨ੍ਹਾਂ ਵੱਲੋਂ ਡਾਕਟਰ ਤੋਂ ਟ੍ਰੀਟਮੈਂਟ ਲਿਆ ਗਿਆ ਹੈ ਅਤੇ ਉਹ ਹੁਣ ਚੰਡੀਗੜ੍ਹ ਦੇ ਵਿੱਚ ਆਪਣਾ ਨਿੱਜੀ ਕੰਮ ਕਰਵਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਚੈਨਲਾਂ ਵੱਲੋਂ ਸਹੀ ਖ਼ਬਰ ਚਲਾਈ ਗਈ ਹੈ ਦਿਸਦੇ ਵਿੱਚੋਂ ਪਰਿਵਾਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਿਲਕੁਲ ਤੰਦਰੁਸਤ ਹਨ ਤੇ ਉਨ੍ਹਾਂ ਇਸ ਦੇ ਲਈ ਚੈਨਲ ਦਾ ਧੰਨਵਾਦ ਵੀ ਕੀਤਾ ਹੈ ਅਤੇ ਨਾਲ ਹੀ ਦੂਸਰੇ ਚੈਨਲਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਗੱਲ ਤੋਂ ਅਫ਼ਵਾਹਾਂ ਨਾ ਫੈਲਾਈਆਂ ਜਾਣ।
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੇ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਵੱਲੋਂ ਕੈਂਡਲ ਮਾਰਚ ਕੱਢੀ ਗਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਵੀ ਲਗਾਈ ਗਈ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਗ੍ਰਿਫ਼ਤਾਰ