ਮਾਨਸਾ: ਲੁਧਿਆਣਾ ਤੋਂ ਲੋਕਸਭਾ ਮੈਂਬਰ ਰਵਨੀਤ ਬਿੱਟੂ ਨੇ ਸਿੱਧੂ ਮੂਸੇ ਵਾਲਾ ਕਤਲ 'ਤੇ ਕਿਹਾ ਕਿ ਐਨਆਈਏ ਸੀਬੀਆਈ ਅਤੇ ਸੀਟਿੰਗ ਜੱਜ ਵੱਲੋਂ ਜਾਂਚ ਨਹੀਂ ਕੀਤੀ ਜਾ ਰਹੀ, ਇਸ ਮੁੱਦੇ ਨੂੰ ਸੰਸਦ ਵਿੱਚ ਚੁੱਕਣਗੇ। ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਣ ਪਹੁੰਚੇ ਸਾਂਸਦ ਵੱਲੋਂ ਇਹ ਕਿਹਾ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਅਤੇ ਮੁੱਖ ਮੰਤਰੀ ਖੁਦ ਇਸ ਮਾਮਲੇ ਦੇਖਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ।
ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਪਿਛਲੇ ਮਹੀਨੇ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਦੇ ਕਾਰਨ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਉਨ੍ਹਾਂ ਦੇ ਪਰਿਵਾਰ ਤੋਂ ਆਪਣੇ ਇਕਲੌਤੇ ਪੁੱਤਰ ਦਾ ਦੁੱਖ ਨਹੀਂ ਭੁਲਾਇਆ ਜਾ ਰਿਹਾ ਅਤੇ ਮਾਂ ਵੀ ਆਪਣੇ ਇਕਲੌਤੇ ਪੁੱਤਰ ਦੇ ਇਨਸਾਫ਼ ਲਈ ਅੱਜ ਵੀ ਸਰਕਾਰ 'ਤੇ ਟੇਕ ਲਾਈ ਬੈਠੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਸੰਸਦ ਦੇ ਵਿੱਚ ਆਵਾਜ਼ ਉਠਾਉਣਗੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਐਨਆਈਏ ਸੀਬੀਆਈ ਅਤੇ ਸੀਟਿੰਗ ਜੱਜ ਵੱਲੋਂ ਜਾਂਚ ਨਹੀਂ ਕੀਤੀ ਜਾ ਰਹੀ ਹੈ ਇਹ ਜਾਂਚ ਕਿੱਥੇ ਤੱਕ ਪਹੁੰਚੀ ਹੈ ਇਸ ਦੇ ਕੀ ਸਿੱਟੇ ਨਿਕਲੇ ਹਨ ਇਸ ਸਬੰਧੀ ਵੀ ਉਹ ਗ੍ਰਹਿ ਮੰਤਰਾਲੇ ਦੇ ਨਾਲ ਗੱਲਬਾਤ ਕਰਣਗੇ।
ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਇਕ ਮਹੀਨੇ ਤੋਂ ਬਾਅਦ ਅੱਜ ਵੀ ਮਾਨਸਾ ਜ਼ਿਲ੍ਹੇ ਦੇ ਵਿੱਚ ਲੋਕ ਸਹਿਮ ਦੇ ਸਾਏ ਹੇਠ ਜੀਅ ਰਹੇ ਹਨ ਕਿਉਂਕਿ ਸਿੱਧੂ ਮੂਸੇਵਾਲਾ ਦਾ ਕਾਤਲ ਹੀ ਇੰਨੀ ਬੇਰਹਿਮੀ ਦੇ ਨਾਲ ਕੀਤਾ ਗਿਆ। ਉਸ ਨੂੰ ਕਤਲ ਕਰਨ ਦੇ ਲਈ ਅਜਿਹੇ ਹਥਿਆਰ ਕਿੱਥੋਂ ਆਏ ਅਤੇ ਕਿਸ ਤਰ੍ਹਾਂ ਪਹੁੰਚੇ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਤੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਫੇਲ੍ਹ ਰਹੀਆਂ ਹਨ ਜੋ ਕਿ ਅਜਿਹਾ ਨਹੀਂ ਪਤਾ ਕਰ ਸਕੀਆਂ ਕਿ ਅਜਿਹੇ ਮਾਰੂ ਹਥਿਆਰ ਪੰਜਾਬ ਦੇ ਵਿੱਚ ਪਹੁੰਚੇ ਹਨ ਜਿਸ ਨਾਲ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਲੈ ਕੇ ਤੁਰੰਤ ਬਿਆਨ ਜਾਰੀ ਕਰਨਾ ਚਾਹੀਦਾ ਹੈ ਕਿ ਜਾਂਚ ਕਿੱਥੋਂ ਤੱਕ ਪਹੁੰਚੀ ਹੈ।
ਸੰਗਰੂਰ ਜ਼ਿਮਨੀ ਚੋਣ ਤੇ ਸਿਮਰਨਜੀਤ ਮਾਨ ਦੇ ਜਿੱਤਣ ਤੇ ਬੋਲਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪਹਿਲਾਂ ਉਹ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੱਕ ਫਤਵਾ ਦਿੱਤਾ ਹੈ ਜਿਸ ਦੇ ਵਿੱਚ ਸਿਮਰਨਜੀਤ ਮਾਨ ਨੂੰ ਜਿੱਤ ਦਵਾਈ ਹੈ। ਉਨ੍ਹਾਂ ਸਿਮਰਨਜੀਤ ਮਾਨ ਤੇ ਬੋਲਦਿਆਂ ਕਿਹਾ ਕਿ ਸਿਮਰਨਜੀਤ ਮਾਨ ਸੰਵਿਧਾਨ ਨੂੰ ਨਹੀਂ ਮੰਨਦੇ ਅਤੇ ਹੁਣ ਉਹ ਉਸੇ ਸੰਵਿਧਾਨ ਦੀ ਕਸਮ ਖਾਣਗੇ। ਉਥੇ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਸਿਮਰਨਜੀਤ ਮਾਨ ਕਹਿੰਦੇ ਹਨ ਕਿ ਮੈਂ ਸਿਆਣਾ ਹੋ ਗਿਆ ਹਾਂ ਅਤੇ ਇਸ ਲਈ ਉਹ ਕੋਈ ਵੀ ਖ਼ਾਲਿਸਤਾਨੀ ਗੱਲ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਅਜਿਹੀਆਂ ਗੱਲਾਂ ਕਰਦੇ ਹਨ ਅਤੇ ਉਹ ਸੰਸਦ ਦੇ ਬਾਹਰ ਵੀ ਅਤੇ ਸੰਸਦ ਦੇ ਵਿੱਚ ਵੀ ਸਿਮਰਨਜੀਤ ਮਾਨ ਨੂੰ ਬੋਲਣ ਨਹੀਂ ਦੇਣਗੇ।
ਇਹ ਵੀ ਪੜ੍ਹੋ: ਡਿਗਰੀਆਂ ਹਾਸਲ ਕਰ ਕੇ ਵੀ ਨਾ ਮਿਲੀ ਨੌਕਰੀ ਤਾਂ ਲੜਕੀ ਲਾਉਣ ਲੱਗੀ ਮਾਂ ਨਾਲ ਝੋਨਾ