ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਜਿਸ ਵਿੱਚ ਕਤਲ ਮਾਮਲੇ 'ਚ ਨਾਮਜ਼ਦ 25 ਮੁਲਜ਼ਮਾਂ ਵਿਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਗਈ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। (Sidhu Moosewala Murder Update)
ਬਲਕੌਰ ਸਿੰਘ ਸਰਕਾਰ ਤੋਂ ਨਿਰਾਸ਼: ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਾਰ ਨਿਰਾਸ਼ਾ ਹੀ ਪੱਲੇ ਪੈਂਦੀ ਹੈ ਅਤੇ ਨਿਰਾਸ਼ ਹੋ ਕੇ ਆਪਣੇ ਘਰ ਵਾਪਸ ਪਰਤ ਜਾਂਦਾ ਹਾਂ ਕਿਉਂਕਿ ਸਾਰੇ ਹੀ ਵਿਅਕਤੀਆਂ ਨੂੰ ਫਿਜੀਕਲ ਤੌਰ 'ਤੇ ਅਦਾਲਤਾਂ ਦੇ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਸਾਰੇ ਹੀ ਵਿਅਕਤੀਆਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਾਈ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨਾਂ ਦੇ ਬੇਟੇ ਦਾ ਕੇਸ ਫਾਸਟ ਟਰੈਕ ਕੋਰਟ ਦੇ ਵਿੱਚ ਚਲਾਇਆ ਜਾਵੇ ਤਾਂ ਕਿ ਉਹਨਾਂ ਨੂੰ ਜਲਦੀ ਇਨਸਾਫ ਮਿਲ ਸਕੇ।
ਸਰਕਾਰ 'ਤੇ ਖੜੇ ਕੀਤੇ ਸਵਾਲ: ਉਹਨਾਂ ਕਿਹਾ ਕਿ ਦਿੱਲੀ ਦੀ ਸਪੈਸ਼ਲ ਸੈਲ ਵੱਲੋਂ ਜਾਂਚ ਕੀਤੀ, ਜਿਸ 'ਚ ਸਾਹਮਣੇ ਵੀ ਆਇਆ ਕਿ ਸਿੱਧੂ ਮੂਸੇਵਾਲਾ 'ਤੇ ਰਾਕਟ ਲਾਂਚਰ ਨਾਲ ਹਮਲਾ ਕੀਤਾ ਜਾਣਾ ਸੀ। ਬਲਕੌਰ ਸਿੰਘ ਨੇ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਗੁੰਡੇ ਲੋਕ ਸ਼ਰੇਆਮ ਪੰਜਾਬ ਦੇ ਵਿੱਚ ਹਥਿਆਰਾਂ ਦੇ ਨਾਲ ਘੁੰਮਦੇ ਰਹੇ ਅਤੇ ਉਨਾਂ ਦੇ ਬੇਟੇ ਨੂੰ ਸ਼ਰੇਆਮ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਇਸ ਮਾਮਲੇ ਦੇ ਵਿੱਚ ਬਿਲਕੁਲ ਫੇਲ੍ਹ ਸਾਬਤ ਹੋ ਚੁੱਕੀ ਹੈ।
- Asian Games 2023: ਏਸ਼ੀਆਈ ਖੇਡਾਂ 'ਚ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ਮਾਨਸਾ ਦੀ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ 'ਚ ਜਿੱਤਿਆ ਗੋਲਡ ਮੈਡਲ
- Sanjay Singh arrest Update: 5 ਦਿਨਾਂ ਦੇ ਰਿਮਾਂਡ 'ਤੇ ਸੰਜੇ ਸਿੰਘ, 'ਆਪ' ਸੰਸਦ ਮੈਂਬਰ ਨੇ ਅਦਾਲਤ 'ਚ ਖੁਦ ਪੇਸ਼ ਕੀਤੀਆਂ ਦਲੀਲਾਂ, ਪੜ੍ਹੋ ਕਿਸ ਨੇ ਕੀ ਕਿਹਾ
- Khalistani Supporter Arrest In London: ਲੰਡਨ 'ਚ ਫੜਿਆ ਗਿਆ ਖਾਲਿਸਤਾਨੀ ਸਮਰਥਕ, ਭਾਰਤੀ ਹਾਈ ਕਮਿਸ਼ਨ 'ਤੇ ਕੀਤਾ ਸੀ ਹਮਲਾ, NIA ਨੂੰ ਵੀ ਸੀ ਇਸ ਦੀ ਭਾਲ
ਵਕੀਲ ਨੇ ਪੇਸ਼ੀ ਸਬੰਧੀ ਦਿੱਤੀ ਜਾਣਕਾਰੀ: ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜਦ 25 ਵਿਅਕਤੀਆਂ ਦੀ ਮਾਣਯੋਗ ਅਦਾਲਤ ਦੇ ਵਿੱਚ ਪੇਸ਼ੀ ਸੀ, ਜਿਨਾਂ ਦੇ ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ ਗਿਆ। ਜਦੋਂ ਕਿ ਸਚਿਨ ਭਿਵਾਨੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਨੇ 19 ਅਕਤੂਬਰ ਨੂੰ ਮੁੜ ਤੋਂ ਸਾਰੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।