ਮਾਨਸਾ: ਜ਼ਿਲ੍ਹੇ ਦੇ ਵਿੱਚ ਇੱਕ ਕੁਰਕੁਰੇ ਦੇ ਪੈਕਿਟ ਉੱਤੇ ਬਿਨ੍ਹਾਂ ਇਜ਼ਾਜਤ ਸਿੱਧੂ ਮੂਸੇਵਾਲਾ ਦੀ ਤਸਵੀਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਉੱਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਪਰਿਵਾਰਿਕ ਮੈਂਬਰ ਪੁਲਿਸ ਪਾਰਟੀ ਨੂੰ ਲੈ ਕੇ ਫੈਕਟਰੀ ਪਹੁੰਚੇ ਜਿੱਥੇ ਫੈਕਟਰੀ ਮਾਲਿਕ ਨੇ ਅੱਗੇ ਤੋਂ ਅਜਿਹਾ ਨਾ ਕਰਨ ਤੋਂ ਤੌਬਾ ਕਰ ਲਈ ਹੈ।sidhu Moosewala latest news. taking family permission in mansa
ਬਿਨਾ ਇਜ਼ਾਜਤ ਪੈਕੇਟ ਉੱਤੇ ਲਾਈ ਮੂਸੇਵਾਲਾ ਦੀ ਤਸਵੀਰ: ਦੱਸ ਦਈਏ ਕਿ ਸਰਦੂਲਗੜ੍ਹ ਦੇ ਵਿੱਚ ਇੱਕ ਕੁਰਕਰੇ ਬਣਾਉਣ ਵਾਲੀ ਫੈਕਟਰੀ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਕੇ ਪੈਕਿੰਗ ਕੀਤੀ ਜਾ ਰਹੀ ਸੀ ਜਿਸ ਦਾ ਪਤਾ ਪਰਿਵਾਰਿਕ ਮੈਂਬਰਾਂ ਨੂੰ ਲੱਗਿਆ ਤਾਂ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਅਤੇ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੂੰ ਲੈ ਕੇ ਫੈਕਟਰੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੈਕਿੰਗ ਕੀਤੇ ਲਿਫਾਫੇ ਬਰਾਮਦ ਕੀਤੇ।
ਫੈਕਟਰੀ ਮਾਲਿਕ ਨੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਆਖੀ ਗੱਲ: ਉੱਥੇ ਹੀ ਦੂਜੇ ਪਾਸੇ ਪਰਿਵਾਰ ਦਾ ਵਿਰੋਧ ਕਰਨ ਤੋਂ ਬਾਅਦ ਫੈਕਟਰੀ ਮਾਲਿਕ ਨੇ ਆਪਣੀ ਗਲਤੀ ਮੰਨੀ ਅਤੇ ਅਜਿਹਾ ਅੱਗੇ ਤੋਂ ਨਾ ਕਰਨ ਦੀ ਗੱਲ ਆਖੀ।
ਪਰਿਵਾਰ ਨੇ ਦਿੱਤੀ ਆਖਰੀ ਚਿਤਾਵਨੀ: ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਅੱਗੇ ਤੋਂ ਬਿਨਾਂ ਇਜਾਜ਼ਤ ਇਸ ਤਰ੍ਹਾਂ ਕੀਤਾ ਗਿਆ ਤਾਂ ਕਾਰਵਾਈ ਕਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਾਰ ਫੈਕਟਰੀ ਮਾਲਕ ਨੂੰ ਸਮਝਾ ਦਿੱਤਾ ਗਿਆ ਹੈ ਅਤੇ ਉਸ ਨੇ ਗਲਤੀ ਮੰਨ ਲਈ ਹੈ ਜੇਕਰ ਅੱਗੇ ਤੋਂ ਅਜਿਹਾ ਕਰੇਗਾ ਤਾਂ ਉਸ ਦੇ ਖਿਲਾਫ ਪਰਿਵਾਰ ਵੱਲੋਂ ਕਾਰਵਾਈ ਕਰਵਾਈ ਜਾਵੇਗੀ।
29 ਮਈ ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ: ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ, ਜਿਸ ਕਾਰਨ ਮੂਸੇਵਾਲਾ ਨੂੰ ਹਸਪਤਾਲ ਲੈ ਕੇ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ ਮੁਤਾਬਿਕ ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਮਿਲੇ ਹਨ ਤੇ 7 ਗੋਲੀਆਂ ਸਿੱਧੀਆਂ ਮੂਸੇਵਾਲਾ ਨੂੰ ਲੱਗੀਆਂ ਸਨ। ਇਸ ਕਤਲ ਤੋਂ ਬਾਅਦ ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।