ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪਿੰਡ ਜਵਾਰਹਾਕੇ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਜਿਸ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇੱਕ ਮਹੀਨਾ ਪੂਰਾ ਹੋ ਜਾਣ ਦੇ ਬਾਵਜੁਦ ਵੀ ਪੁਲਿਸ ਦੀ ਗ੍ਰਿਫਤ ਚੋਂ ਮੁੱਖ ਮੁਲਜ਼ਮ ਅਜੇ ਵੀ ਬਾਹਰ ਹਨ।
ਉੱਥੇ ਹੀ ਦੂਜੇ ਪਾਸੇ ਮਾਨਸਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਸਮਾਧ ’ਤੇ ਹਰ ਰੋਜ਼ ਉਨ੍ਹਾਂ ਦੇ ਸਮਰਥਕ ਦੇਸ਼ ਦੇ ਕੋਨੇ ਕੋਨੇ ਤੋਂ ਪਹੁੰਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਇਨ੍ਹਾਂ ਹੀ ਨਹੀਂ ਪਰਿਵਾਰ ਦੀ ਅਪੀਲ ’ਤੇ ਬੂਟੇ ਵੀ ਲਗਾਏ ਜਾ ਰਹੇ ਹਨ।
ਇਸ ਦੌਰਾਨ ਪਿੰਡ ਮੂਸਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੇ ਕਿਹਾ ਕਿ ਸਿੱਧੂ ਮੂਸਾਵਾਲ ਭਾਵੇਂ ਇਸ ਦੂਨੀਆ ਚ ਨਾ ਰਹੇ ਪਰ ਉਨ੍ਹਾਂ ਦੀ ਯਾਦ ਹਮੇਸ਼ਾ ਉਨ੍ਹਾਂ ਦੇ ਦਿਲ ਚ ਰਹੇਗੀ। ਸਮਰਥਕਾਂ ਨੇ ਸਰਕਾਰ ਕੋਲੋਂ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ।
29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala murder) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: Unsolved Mystery: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨੂੰ ਹੋਇਆ ਇੱਕ ਮਹੀਨਾ