ETV Bharat / state

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ, ਇੰਸਟਾਗ੍ਰਾਮ ’ਤੇ ਲਿਖਿਆ, ਅਗਲਾ ਟਾਰਗੇਟ ਬਾਪੂ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਸ਼ਖਸ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ ਕਿ ਅਗਲਾ ਨੰਬਰ ਬਾਪੂ ਦਾ ਹੈ। ਇਸ ਘਟਨਾ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਦੇ ਦਿੱਤੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ
author img

By

Published : Jul 21, 2022, 5:30 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਦੀ ਆਈਡੀ ਉੱਪਰ ਕਿਸੇ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਹੈ। ਧਮਕੀ ਦੇਣ ਵਾਲੇ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਿੱਧੂ ਮੂਸੇਵਾਲਾ ਕੋਲ ਪਹੁੰਚ ਦੇਣ ਦੀ ਗੱਲ ਕਹੀ ਹੈ। ਓਧਰ ਇਸ ਧਮਕੀ ਦਾ ਜ਼ਿਕਰ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ

ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦਾ ਕਰੀਬੀ ਪ੍ਰਸ਼ੰਸਕ ਲਗਾਤਾਰ ਸਿੱਧੂ ਮੂਸੇਵਾਲੇ ਦੀਆਂ ਪੋਸਟਾਂ ਇੰਸਟਾਗ੍ਰਾਮ ਅਤੇ ਫੇਸਬੁੱਕ ਆਈਡੀ ਉੱਪਰ ਪਾ ਰਿਹਾ ਹੈ ਜਿੰਨ੍ਹਾਂ ਨੂੰ ਹੁਣ ਪਾਕਿਸਤਾਨੀ ਨੰਬਰ ਤੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਸ ਦੇ ਵਿੱਚ ਉਨ੍ਹਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਹੁਣ ਅਗਲਾ ਟਾਰਗੇਟ ਦੱਸਿਆ ਜਾ ਰਿਹਾ ਹੈ। ਕਿਉਂਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਲਗਾਤਾਰ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਨਾਲ ਅਤੇ ਪੰਜਾਬ ਪੁਲਿਸ ਦੇ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪੁੱਤ ਦਾ ਇਨਸਾਫ ਮਿਲ ਸਕੇ। ਧਮਕੀ ਭਰੀਆਂ ਪੋਸਟਾਂ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਪੁਲਿਸ ਨੂੰ ਇਸ ਦੀ ਸ਼ਿਕਾਇਤ ਵੀ ਦਿੱਤੀ ਗਈ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ

ਜ਼ਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਤੇ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਅਤੇ ਇਸ ਦੇ ਨਾਲ ਹੀ ਸਿੱਧੂ ਮੂਸੇ ਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਵੀ ਪੰਜਾਬ ਪੁਲਿਸ ਰਿਮਾਂਡ ਲੈ ਕੇ ਲਗਾਤਾਰ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: 'ਆਪ' ਦੀ ਗੈਂਗਸਟਰਾਂ ਨੂੰ ਅਪੀਲ: ਹਿੰਸਾ ਛੱਡ, ਮੁੱਖ ਧਾਰਾ ਵਿੱਚ ਵਾਪਸ ਆਓ

ETV Bharat Logo

Copyright © 2024 Ushodaya Enterprises Pvt. Ltd., All Rights Reserved.