ਮਾਨਸਾ : ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਉਣ ਲਈ ਪਰਿਵਾਰ ਵੱਲੋਂ ਤਰੀਕ ਤੇ ਸਥਾਨ ਨਿਰਧਾਰਿਤ ਕਰ ਦਿੱਤਾ ਗਿਆ ਹੈ। ਮਾਰਚ ਮਹੀਨੇ ਵਿੱਚ ਹੀ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੇ ਨਜ਼ਦੀਕੀਆ ਵੱਲੋਂ ਬਰਸੀ ਦਾ ਸਮਾਂ ਤੈਅ ਕਰ ਦਿੱਤਾ ਗਿਆ ਹੈ।
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ 2022 ਦਿਨ ਐਤਵਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਸ਼ਾਮ ਸਮੇਂ ਹਥਿਆਰਬੰਦ ਸ਼ੂਟਰਾ ਵੱਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਤੇ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ੂਟਰਾ, ਗੱਡੀਆਂ ਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਲੋਕਾਂ ਸਮੇਤ ਰੇਕੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : Threat to Sidhu Moosewala Parents: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ "14 ਸਾਲ ਦੇ ਮੁਲਜ਼ਮ" ਵੱਲੋਂ ਮਾਰਨ ਦੀ ਧਮਕੀ
ਮੂਸੇਵਾਲਾ ਕਤਲ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ : ਹੁਣ ਤੱਕ ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਵਿੱਚ 302 ਦੇ ਤਹਿਤ 40 ਵਿਅਕਤੀਅ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ 'ਚ 29 ਲੋਕਾਂ ਦੇ ਖਿਲਾਫ਼ ਦੋ ਚਾਲਾਨ ਸ਼ੀਟਾਂ ਕੋਰਟ ਵਿੱਚ ਦਾਖਲ ਕੀਤੀਆਂ ਗਈਆਂ ਹਨ। 9 ਵਿਅਕਤੀਆ ਨੂੰ ਗੋਲਡੀ ਬਰਾੜ, ਸਚਿਨ ਥਾਪਨ ਤੇ ਅਨਮੋਲ ਬਿਸ਼ਨੋਈ ਸਮੇਤ ਪੀਓ ਕਰਾਰ ਦੇ ਕੇ ਚਾਲਾਨ ਕੋਰਟ ਵਿੱਚ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 2 ਜਗਰੂਪ ਰੂਪਾ ਤੇ ਮਨੂੰ ਕੁੱਸਾ ਅੰਮ੍ਰਿਤਸਰ ਐਨਕਾਊਂਟਰ ਵਿੱਚ ਮਾਰੇ ਗਏ। ਇਨ੍ਹਾਂ ਵਿੱਚੋ ਦੋ ਹੋਰ ਪਿਛਲੇ ਦਿਨੀਂ ਗੋਇੰਦਵਾਲ ਦੀ ਜੇਲ੍ਹ ਵਿੱਚ ਮਨਦੀਪ ਤੂਫਾਨ ਤੇ ਮਨਮੋਹਣ ਸਿੰਘ ਮੋਹਣਾ ਆਪਸੀ ਲੜਾਈ ਦੌਰਾਨ ਮਾਰੇ ਗਏ। ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਤੇ ਐੱਸਆਈਟੀ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Great Khali: ਡਬਲਯੂਡਬਲਯੂਈ ਵਿਸ਼ਵ ਚੈਂਪੀਅਨ ਦ ਗ੍ਰੇਟ ਖਲੀ ਕੰਨੜ ਫਿਲਮ 'ਚ ਆਉਣਗੇ ਨਜ਼ਰ
ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਕਰ ਰਹੇ ਇਨਸਾਫ਼ ਦੀ ਮੰਗ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ ਤੇ ਹੁਣ ਉਨ੍ਹਾ ਵੱਲੋ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਪੁੱਤਰ ਦੀ ਬਰਸ਼ੀ ਤੋ ਸਿੱਧੂ ਦੀ ਥਾਰ ਜਿਸ ਵਿੱਚ ਸਿੱਧੂ ਮੂਸੇਵਾਲਾ ਨਕਤਲ ਕੀਤਾ ਗਿਆ ਸੀ ਉਸਨੂੰ ਲੈ ਕੇ ਸੜਕਾਂ ਤੇ ਜਾਣਗੇ ਤੇ ਪੁੱਤਰ ਦੇ ਇਨਸਾਫ਼ ਲਈ ਪੰਜਾਬ ਦੀਆਂ ਸੜਕਾਂ ਤੇ ਘੁੰਮਣਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋ ਆਪਣੇ ਪੁੱਤਰ ਦੀ ਪਹਿਲੀ ਬਰਸ਼ੀ ਮਨਾਉਣ ਦੇ ਲਈ ਹੁਣ ਸਮਾਂ ਤੇ ਸਥਾਨ ਨਿਰਧਾਰਿਤ ਕਰ ਦਿੱਤਾ ਹੈ। ਮੂਸੇਵਾਲਾ ਦਾ ਪਰਿਵਾਰ ਹੁਣ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਸਿਰਸਾ ਰੋਡ ਸਥਿਤ ਆਨਾਜ ਮੰਡੀ ਵਿੱਚ ਬਰਸੀ ਮਨਾ ਰਿਹਾ ਹੈ। ਇਸੇ ਆਨਾਜ ਮੰਡੀ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਈ ਸੀ।