ETV Bharat / state

Child's Murder in mansa: 6 ਸਾਲਾ ਬੱਚੇ ਦੇ ਕਤਲ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - ਮਾਨਸਾ ਦੇ ਪਿੰਡ ਕੋਟਲੀ ਵਿਖੇ ਬੱਚੇ ਦਾ ਕਤਲ

ਮਾਨਸਾ ਵਿਖੇ ਦੇਰ ਰਾਤ ਤੱਕ ਪਿੰਡ ਕੋਟਲੀ ਵਿੱਚ ਇੱਕ 6 ਸਾਲਾ ਬੱਚਾ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਮਾਨਸਾ ਦੇ ਪਿੰਡ ਕੋਟਲੀ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ।

Sidhu Moosewalas parents in Kotli village

author img

By

Published : Mar 17, 2023, 4:57 PM IST

ਮਾਨਸਾ: ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹਾ ਹੀ ਮਾਨਸਾ ਵਿਖੇ ਦੇਰ ਰਾਤ ਤੱਕ ਪਿੰਡ ਕੋਟਲੀ ਵਿੱਚ ਇੱਕ 6 ਸਾਲਾ ਬੱਚਾ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਅਣਪਛਾਤਿਆਂ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਮਾਨਸਾ ਦੇ ਪਿੰਡ ਕੋਟਲੀ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ।

ਇਨਸਾਫ਼ ਦੇ ਲਈ ਗੁਹਾਰ ਲਗਾਉਣਗੇ:- ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕਿਹਾ ਕਿ ਉਹ ਇਨਸਾਫ ਦੇ ਲਈ ਪੰਜਾਬ ਸਰਕਾਰ ਦੇ ਅੱਗੇ ਗੁਹਾਰ ਲਗਾ ਰਹੇ ਹਨ। ਇਸ ਤੋਂ ਇਲਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਗੱਲ ਕਰਨਗੇ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਕਰਨਗੇ।

ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ :- ਗੋਲੀ ਲੱਗਣ ਤੋਂ ਬਾਅਦ ਬੱਚੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ, ਪਰ ਉਨ੍ਹਾਂ ਦੇ ਮਾਸੂਮ ਬੱਚੇ ਦਾ ਕਤਲ ਕਿਉਂ ਕੀਤਾ ਗਿਆ। ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈੈਂਬਰਾਂ ਦਾ ਕਹਿਣਾ ਹੈ ਕਿ ਹਮਲਾਵਰ ਬੱਚੇ ਦੇ ਗੋਲੀਆਂ ਮਾਰ ਕੇ ਪਿੰਡ ਵੱਲ ਨੂੰ ਫਰਾਰ ਹੋ ਗਏ। ਉਨ੍ਹਾਂ ਨੂੰ ਸ਼ੱਕ ਹੈ ਕਿ ਹਮਲਾਵਰ ਪਿੰਡ ਦੇ ਹੀ ਹਨ।

ਪੁਲਿਸ ਵੱਲੋਂ ਜਾਂਚ ਜਾਰੀ :- ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਜਾਣਕਾਰੀ ਮਿਲਦਿਆਂ ਹੀ ਘਟਨਾ ਸਮੇਂ ਸਿਵਲ ਹਸਪਤਾਲ ਦੇ ਵਿੱਚ ਪਹੁੰਚੇ। ਮਾਨਸਾ ਦੇ ਐਸ.ਐਸ.ਪੀ ਡਾਕਟਰ ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ, ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜੋ:- Child's Murder : ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.