ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵਿਦੇਸ਼ ਤੋਂ ਦੇਰ ਰਾਤ ਵਾਪਸ ਮਾਨਸਾ ਦੇ ਪਿੰਡ ਮੂਸਾ ਆਪਣੇ ਘਰ ਪੁਹੰਚ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਆਪਣੇ ਕੰਮਕਾਜ ਦੇ ਲਈ ਵਿਦੇਸ਼ ਚਲੇ ਗਏ ਸਨ, ਜਿਸ ਤੋਂ ਬਾਅਦ ਹੁਣ ਵਾਪਸ ਘਰ ਪਰਤ ਆਏ (Sidhu Moosewala parents returned to Village Moosa) ਹਨ।
ਇਹ ਵੀ ਪੜੋ: ਸੁਪਰ ਸਟਾਰ ਸਿੰਗਰ 2 ਦੇ ਫਸਟ ਰਨਰ ਅੱਪ ਮਨੀ ਨੂੰ 1 ਲੱਖ ਰੁਪਏ ਦੇ ਕੇ ਕੀਤਾ ਸਨਮਾਨਿਤ
ਨਿਜੀ ਕੰਲ ਲਈ ਗਏ ਸਨ ਵਿਦੇਸ਼: ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਤਿੰਨ ਦਿਨਾਂ ਬਾਅਦ ਵਿਦੇਸ਼ ਤੋਂ ਪਰਤੇ ਹਨ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਤਾਏ ਨੇ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਵਿਦੇਸ਼ ਵਿੱਚ ਮੂਸੇਵਾਲਾ ਦਾ ਕੰਮ ਹੈ, ਜਿਸ ਕਾਰਨ ਉਹ ਵਿਦੇਸ਼ ਗਏ ਸਨ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਜ਼ਿਕਰ-ਏ-ਖਾਸ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: Weather Report ਸੂਬੇ ਭਰ ਵਿੱਚ ਗਰਮੀ ਦਾ ਕਹਿਰ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ