ETV Bharat / state

ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਮਗਰੋਂ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ 'ਤੇ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੰਗਲਾ ਵਰਗੇ ਕਈ ਲੋਕ ਹਨ ਜੋ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ। ਸਿੱਧੂ ਮੂਸੇਵਾਲਾ ਨੇ ਡਾ. ਸਿੰਗਲਾ 'ਤੇ ਕਾਰਵਾਈ ਬਾਰੇ ਨੇ ਕਿਹਾ ਕਿ ਅੱਜ ਉਹ ਸ਼ਰਮ ਮਹਿਸੂਸ ਕਰ ਰਹੇ ਹਨ ਕਿਉਂਕਿ ਡਾ. ਸਿੰਗਲਾ ਨੇ ਮਾਨਸਾ ਦਾ ਨਾਮ ਖ਼ਰਾਬ ਕੀਤਾ ਹੈ।

ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ
ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ
author img

By

Published : May 25, 2022, 7:33 AM IST

ਮਾਨਸਾ: ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਖਿਲਾਫ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਵੱਲੋਂ ਵਿਜੇ ਸਿੰਗਲਾ ਨੂੰ ਹਿਰਾਸਤ ਚ ਲੈ ਲਿਆ ਹੈ। ਇਸ ਸਬੰਧੀ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ 'ਤੇ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੰਗਲਾ ਵਰਗੇ ਕਈ ਲੋਕ ਹਨ ਜੋ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ।

ਇਹ ਵੀ ਪੜੋ: ਡਾ. ਵਿਜੇ ਸਿੰਗਲਾ ਦੇ ਅਰਸ਼ਾਂ ਤੋਂ ਫਰਸ਼ਾਂ ’ਤੇ ਪਹੁੰਚਣ ਦੀ ਕਹਾਣੀ, ਵੇਖੋ ਇਸ ਖਾਸ ਰਿਪੋਰਟ ’ਚ

ਉਹਨਾਂ ਨੇ ਕਿਹਾ ਕਿ ਟਰੱਕ ਯੂਨੀਅਨ ‘ਤੇ ਕਬਜਾ ਕਰ ਲਿਆ ਗਿਆ, ਜਿਹੜੇ ਲੋਕ ਦੂਜੀਆਂ ਪਾਰਟੀਆਂ ਵਿੱਚ ਆ ਕੇ ਗੁੰਡਾਗਰਦੀ ਕਰਦੇ ਸਨ ਤੇ ਪੰਜਾਬ ਨੂੰ ਲੁੱਟ ਰਹੇ ਸਨ, ਅੱਜ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੰਮ ਕਰ ਰਹੇ ਹਨ, ਉਹਨਾਂ ਖਿਲਾਫ ਵੱਡੀ ਕਾਰਵਾਈ ਕਰਨ ਦੀ ਲੋੜ ਹੈ। ਸਿੱਧੂ ਮੂਸੇਵਾਲਾ ਨੇ ਡਾ. ਸਿੰਗਲਾ 'ਤੇ ਕਾਰਵਾਈ ਬਾਰੇ ਨੇ ਕਿਹਾ ਕਿ ਅੱਜ ਉਹ ਸ਼ਰਮ ਮਹਿਸੂਸ ਕਰ ਰਹੇ ਹਨ ਕਿਉਂਕਿ ਡਾ. ਸਿੰਗਲਾ ਨੇ ਮਾਨਸਾ ਦਾ ਨਾਮ ਵਿਗਾੜਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਚੋਣਾਂ ਸਮੇਂ ਪਾਰਟੀ ਛੱਡ ਕੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਚੁਣਨ ਲਈ ਕਹਿ ਰਹੇ ਸਨ, ਪਰ ਲੋਕਾਂ ਨੇ ਮੈਨੂੰ ਨਹੀਂ ਡਾ. ਵਿਜੇ ਨੂੰ ਚੁਣਿਆ।

ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ

ਪੁਲਿਸ ਰਿਮਾਂਡ ’ਤੇ ਮੰਤਰੀ ਸਿੰਗਲਾ: ਗ੍ਰਿਫ਼ਤਾਰੀ ਤੋਂ ਬਾਅਦ ਮੰਤਰੀ ਸਿੰਗਲਾ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਡਾ. ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਸਿੰਗਲਾ 'ਤੇ ਅਧਿਕਾਰੀਆਂ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ। ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਕੋਲ ਇਸ ਗੱਲ ਦੇ ਪੁਖਤਾ ਸਬੂਤ ਸਨ ਕਿ ਸਿਹਤ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ।

ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਇੱਕ ਅਧਿਕਾਰੀ ਵੱਲੋਂ ਕਰੀਬ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫਤਰ ਵਿਖੇ ਵਿਜੇ ਸਿੰਗਲਾ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਦਿੱਤੀ ਗਈ ਸੀ। ਜਿਸ ’ਤੇ ਸੀਐੱਮ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ ਹੈ। ਭ੍ਰਿਸ਼ਟਾਚਾਰ ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੀਤਾ ਗਿਆ ਸੀ ਇੱਕ ਆਪਰੇਸ਼ਨ: ਕਾਬਿਲੇਗੌਰ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਇੱਕ ਅਧਿਕਾਰੀ ਦੀ ਮਦਦ ਦੇ ਨਾਲ ਆਪਰੇਸ਼ਨ ਕੀਤਾ ਗਿਆ ਸੀ ਜਿਸ ਚ ਸਪੱਸ਼ਟ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਖਾਸ ਜਾਣ ਪਛਾਣ ਵਾਲੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸੀ। ਇਸ ਸਬੰਧੀ ਰਿਕਾਰਡਿੰਗ ਅਤੇ ਪੂਰੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ।

ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ: ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।

ਇਹ ਵੀ ਪੜੋ: 27 ਮਈ ਤੱਕ ਪੁਲਿਸ ਰਿਮਾਂਡ ਉੱਤੇ ਵਿਜੇ ਸਿੰਗਲਾ, ਇਹ ਸੀ ਪੂਰਾ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.