ਮਾਨਸਾ/ਫਰੀਦਕੋਟ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਜਿਸ ਕਾਰਨ ਸਿਖਾਂ ਵਿਚ ਰੋਸ ਪਾਇਆ ਗਿਆ । ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਦੇ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ। ਜਿਸ ਦੇ ਚਲਦਿਆਂ ਸਿੱਖ ਆਗੂਆਂ ਵਿੱਚ ਰੋਸ ਦੇਖਣ ਨੂੰ ਮਿਲਿਆ। ਇਸ ਦੌਰਾਨ ਮਾਨਸਾ ਜਿਲ੍ਹੇ 'ਚ ਗੁਰਸੇਵਕ ਸਿੰਘ ਜਵਾਹਰਕੇ ਸਮੇਤ ਦਰਜਨਾਂ ਸਿੱਖ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲਗਾਤਾਰ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਦੀ ਹਮਾਇਤ ਦੇ ਨਾਲ ਅਰਦਾਸ ਕਰਵਾਈ ਜਾ ਰਹੀ ਹੈ। Prayer at Talwandi Sabo for the release of the Singhs were placed under house arrest.
- Himachal Police arrested three : ਹਿਮਾਚਲ ਪੁਲਿਸ ਨੇ ਜਲੰਧਰ 'ਚ ਨੱਪੀ ਪੈੜ, ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕੀਤੇ ਕਾਬੂ
- Jagtar Singh Tara : ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਹਾਈਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਦਿੱਤੀ ਰਾਹਤ, ਦੋ ਘੰਟਿਆਂ ਦੀ ਮਿਲੀ ਪੈਰੋਲ
- ਆਜ਼ਾਦੀ ਦਿਹਾੜੇ 'ਤੇ ਜਿਸ ਆਮ ਆਦਮੀ ਕਲੀਨਿਕ ਦਾ ਮੁੱਖ ਮੰਤਰੀ ਨੇ ਕੀਤਾ ਸੀ ਉਦਘਾਟਨ, ਅੱਜ ਉਹ ਕਲੀਨਿਕ ਖੁਦ ਹੋਇਆ ਬਿਮਾਰ !
ਤਲਵੰਡੀ ਸਾਬੋ ਵਿਖੇ ਅਰਦਾਸ : ਇਸ ਮੌਕੇ ਮਾਨਸਾ ਦੇ ਸਿੱਖ ਨੇਤਾ ਗੁਰਸੇਵਕ ਸਿੰਘ ਜਵਾਹਰਕੇ ਅਤੇ ਹਰਵਿੰਦਰ ਸਿੰਘ ਬਣਾਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਆਗੂਆਂ ਨੂੰ ਗੁਰੂ ਘਰਾਂ ਦੇ ਵਿੱਚ ਅਰਦਾਸ ਬੇਨਤੀ ਕਰਨ ਦੀ ਆਗਿਆ ਵੀ ਨਹੀਂ ਦੇ ਰਹੀ ਅਤੇ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਣ ਵਾਲੇ ਸਿੱਖਾਂ ਨੂੰ ਘਰਾਂ ਦੇ ਵਿੱਚ ਬੰਦ ਕੀਤਾ ਜਾ ਰਿਹਾ ਹੈ, ਜਾਂ ਫਿਰ ਗਿਰਫਤਾਰ ਕਰਕੇ ਜੇਲਾਂ ਦੇ ਵਿੱਚ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਸੁਲਤਾਨਪੁਰ ਲੋਧੀ ਵਿਖੇ ਵੀ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਤੇ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਦੀ ਸਿੱਖ ਸਮਾਜ ਵੱਲੋਂ ਨਿੰਦਾ ਵੀ ਕੀਤੀ ਗਈ ਹੈ ਉਹਨਾਂ ਕਿਹਾ ਕਿ ਅੱਜ ਫਿਰ ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਜਾਣ ਵਾਲੇ ਸ਼ੇਖ ਸ਼ਰਧਾਲੂਆਂ ਨੂੰ ਘਰਾਂ ਦੇ ਵਿੱਚ ਨਜ਼ਰ ਬੰਦ ਕਰਕੇ ਪੰਜਾਬ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਚਿਹਰਾ ਸਾਬਿਤ ਕਰ ਦਿੱਤਾ ਹੈ ਕਿ ਹੁਣ ਸਿੱਖਾਂ ਨੂੰ ਗੁਰੂ ਘਰਾਂ ਦੇ ਵਿੱਚ ਅਰਦਾਸ ਬੇਨਤੀ ਵੀ ਨਹੀਂ ਕਰਨ ਦੇਣਗੇ। ਕੀ ਸਿੱਖ ਕੌਮ ਨੂੰ ਇੰਨੀ ਵੀ ਆਜ਼ਾਦੀ ਨਹੀਂ ਹੈ ? Demand for Bandi singh rihai
ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ: ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੇ ਨਾਲ ਨਾਲ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ (Praying for the release of the Bandi Singhs) ਸਿੰਘ ਅਤੇ ਜੇਲ੍ਹਾਂ ਵਿੱਚ ਬੰਦ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੀ ਸਮੁੱਚੀ ਜਥੇਬੰਦੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਹੈ। ਅਰਦਾਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜਰੀ ਲਗਵਾਈ।