ETV Bharat / state

ਕਿਸਾਨੀ ਅੰਦੋਲਨ ਨੂੰ ਮਜਬੂਤ ਕਰਨ ਲਈ ਗਾਇਕ ਹਰਫ ਚੀਮਾ ਦਾ ਨਵਾਂ ਉਪਰਾਲਾ - ਚੇਅਰਮੈਨ ਬਿਕਰਮ ਮੋਫਰ

ਜ਼ਿਲ੍ਹੇ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਕਿਸਾਨ ਜਤਿੰਦਰ ਸਿੰਘ ( Jatinder Singh) ਦੀ ਯਾਦ ਨੂੰ ਸਮਰਪਿਤ ਪਿੰਡ ਦੇ ਸਰਕਾਰੀ ਸਕੂਲ ਵਿੱਚ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਲਾਇਬਰੇਰੀ ਦਾ ਨੀਂਹ ਪੱਥਰ ਪੰਜਾਬੀ ਗਾਇਕ ਹਰਫ ਚੀਮਾ (Singer Harf Cheema) ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਰੱਖਿਆ ਗਿਆ।

ਕਿਸਾਨੀ ਅੰਦੋਲਨ ਨੂੰ ਮਜਬੂਤ ਕਰਨ ਲਈ ਗਾਇਕ ਹਰਫ ਚੀਮਾ ਦਾ ਨਵਾਂ ਉਪਰਾਲਾ

author img

By

Published : Sep 15, 2021, 10:54 PM IST

ਮਾਨਸਾ: ਕਿਸਾਨੀ ਅੰਦੋਲਨ ਨੂੰ ਦਿੱਲੀ ਵਿੱਚ ਚੱਲਦਿਆ ਬਹੁਤ ਲੰਮਾ ਸਮਾਂ ਹੋ ਗਿਆ ਹੈ। ਪਰ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀ ਸਰਕ ਰਹੀ। ਉਧਰ ਕਿਸਾਨ ਵੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੜ ਗਏ ਹਨ।

ਇਸ ਕਿਸਾਨੀ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਅਜਿਹਾ ਹੀ ਇੱਕ ਕਿਸਾਨ ਜ਼ਿਲ੍ਹੇ ਮਾਨਸਾ ਦੇ ਪਿੰਡ ਫੱਤਾ ਮਾਲੋਕਾ (Village Fatta Maloka) ਦਾ ਸ਼ਹੀਦ ਹੋ ਗਿਆ ਸੀ। ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਜਤਿੰਦਰ ਸਿੰਘ ( Jatinder Singh) ਦੀ ਯਾਦ ਨੂੰ ਸਮਰਪਿਤ ਪਿੰਡ ਦੇ ਸਰਕਾਰੀ ਸਕੂਲ ਵਿੱਚ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਲਾਇਬਰੇਰੀ ਦਾ ਨੀਂਹ ਪੱਥਰ ਪੰਜਾਬੀ ਗਾਇਕ ਹਰਫ ਚੀਮਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਰੱਖਿਆ ਗਿਆ।

ਈ ਟੀ ਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਗਾਇਕ ਹਰਫ ਚੀਮਾ (Singer Harf Cheema) ਨੇ ਕਿਹਾ ਕਿ ਬਹੁਤ ਵਧੀਆ ਉਪਰਾਲਾ ਹੈ ਕਿ ਸਾਡੇ ਨੌਜਵਾਨ ਸ਼ਹੀਦ ਜਤਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਦੇ ਵਿੱਚ ਬਹੁਤ ਤਕਨੀਕੀ ਲਾਇਬਰੇਰੀ ਬਣਾਈ ਜਾ ਰਹੀ ਹੈ, ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ।

ਕਿਸਾਨੀ ਅੰਦੋਲਨ ਨੂੰ ਮਜਬੂਤ ਕਰਨ ਲਈ ਗਾਇਕ ਹਰਫ ਚੀਮਾ ਦਾ ਨਵਾਂ ਉਪਰਾਲਾ

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸਾਡੇ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਦੀ ਯਾਦ ਅਜਿਹੀਆਂ ਯਾਦਗਾਰਾਂ ਬਣਾ ਕੇ ਹੀ ਤਾਜ਼ਾ ਰਹਿ ਸਕਦੀ ਹੈ। ਹਰਫ਼ ਚੀਮਾ (Singer Harf Cheema) ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਨਾਲ ਮਜ਼ਦੂਰਾਂ ਨੂੰ ਜੋੜਨ ਦੇ ਲਈ ਵੀ ਇਕ ਸ਼ਾਰਟ ਮੂਵੀ ਬਣਾਈ ਜਾ ਰਹੀ ਹੈ, ਤਾਂ ਕਿ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਨੂੰ ਬੁਲੰਦ ਰੱਖਿਆ ਜਾ ਸਕੇ।

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਸ਼ਹੀਦ ਜਤਿੰਦਰ ਸਿੰਘ ( Jatinder Singh) ਦੀ ਯਾਦ ਨੂੰ ਸਮਰਪਿਤ ਪਹਿਲਾਂ ਉਨ੍ਹਾਂ ਵੱਲੋਂ ਇੱਕ ਪੱਚੀ ਲੱਖ ਰੁਪਏ ਦੀ ਲਾਗਤ ਦੇ ਨਾਲ ਸੜਕ ਬਣਾਈ ਗਈ ਹੈ ਅਤੇ ਹੁਣ ਉਨ੍ਹਾਂ ਦੀ ਯਾਦ ਵਿੱਚ ਹੀ ਲਾਇਬਰੇਰੀ ਬਣਾਈ ਜਾ ਰਹੀ ਹੈ ਜਿਸ ਦਾ ਅੱਜ ਨੀਂਹ ਪੱਥਰ ਪੰਜਾਬੀ ਗਾਇਕ ਹਰਫ ਚੀਮਾ (Singer Harf Cheema) ਵੱਲੋਂ ਰੱਖਿਆ ਗਿਆ ਹੈ ਤਾਂ ਕਿ ਨੌਜਵਾਨ ਕਿਸਾਨੀ ਅੰਦੋਲਨ ਦੇ ਨਾਲ ਜੁੜੇ ਹੋਏ ਹਨ ਅਤੇ ਉਹ ਕਿਸਾਨ ਜਤਿੰਦਰ ਸਿੰਘ ਅਤੇ ਹੋਰ ਕਿਸਾਨਾਂ ਨੂੰ ਯਾਦ ਰੱਖਣ ਜਿਨ੍ਹਾਂ ਨੇ ਸਾਡੇ ਕਿਸਾਨੀ ਅੰਦੋਲਨ ਦੇ ਵਿੱਚ ਸ਼ਹਾਦਤ ਦਿੱਤੀ ਹੈ।

ਇਹ ਵੀ ਪੜ੍ਹੋ:- ‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’

ETV Bharat Logo

Copyright © 2024 Ushodaya Enterprises Pvt. Ltd., All Rights Reserved.