ਮਾਨਸਾ : ਪੰਜਾਬ ਭਰ ਦੇ ਵਿੱਚ ਪਟਵਾਰੀ ਐਸੋਸੀਏਸ਼ਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਲਾਲੀ ਦਰਸ਼ਨ ਕਰ ਰਹੀ ਹੈ, ਉਥੇ ਹੀ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਪਟਵਾਰੀ ਐਸੋਸੀਏਸ਼ਨ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਰੋਸ ਵਜੋਂ ਪਟਵਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਖਿਲਾਫ ਵੀ ਸੰਘਰਸ਼ ਕੀਤਾ ਜਾ ਰਿਹਾ ਹੈ।
ਤੀਸਰੇ ਦਿਨ ਦੇ ਵਿੱਚ ਵੀ ਧਰਨਾ ਲਗਾ ਕੇ ਪਟਵਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਇਸ ਧਰਨੇ ਵਿਚ ਬਰਨਾਲਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ।
ਪਟਵਾਰੀ ਐਸੋਸੀਏਸ਼ਨ ਦੇ ਆਗੂ ਹਰਿੰਦਰਪਾਲ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਪਟਵਾਰੀ ਪੰਜਾਬ ਭਰ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਪਿਛਲੇ ਦਿਨੀਂ ਪਟਵਾਰੀਆਂ ਵੱਲੋਂ ਸਟੇਟ ਬਾਡੀ ਦੇ ਸੱਦੇ 'ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਦਾ ਧਰਨਾ ਤੀਸਰੇ ਦਿਨ ਦੇ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਮਾਨਸਾ ਨੇ ਆਪਣਾ ਨਾਦਰਸ਼ਾਹੀ ਫੁਰਮਾਨ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:Red Fort Violence Case: ਦੀਪ ਸਿੱਧੂ ਸਮੇਤ ਹੋਰ ਮੁਲਜ਼ਮ ਅਦਾਲਤ ਵਿੱਚ ਹੋਏ ਪੇਸ਼
ਉਨ੍ਹਾਂ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ ਅਗਲੇ ਦਿਨਾਂ ਦੇ ਵਿੱਚ ਸੰਗਰੂਰ ਅਤੇ ਪੰਜਾਬ ਦੇ ਹੋਰ ਜ਼ਿਲ੍ਹੇ ਵੀ ਡਿਪਟੀ ਕਮਿਸ਼ਨਰ ਮਾਨਸਾ ਦੇ ਖਿਲਾਫ ਸੰਘਰਸ਼ ਕਰਨ ਦੇ ਲਈ ਸ਼ਾਮਲ ਹੋਣਗੇ।