ਮਾਨਸਾ: ਪੰਜਾਬ ਕਾਂਗਰਸ ਵਿਚਾਲੇ ਚੱਲ ਰਿਹਾ ਕਲੇਸ਼ ਅਜੇ ਪਹਿਲਾਂ ਹਲ ਨਹੀਂ ਹੋਇਆ ਕੁਝ ਹੋਰ ਕਾਂਗਰਸੀ ਆਗੂ ਆਪਣੀ ਨਾਰਾਜ਼ਗੀ ਲੈ ਅੱਗੇ ਆਏ ਹਨ। ਮਾਨਸਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਝਲਬੂਟੀ ਨੇ ਪ੍ਰੈਸ ਕਾਨਫਰੰਸ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਰਕਰਾਂ ਅਤੇ ਅਹੁਦੇਦਾਰਾਂ ਦਾ ਮਾਮਲਾ ਜਲਦ ਹੀ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਇਹ ਵੀ ਪੜੋ: ਧਾਰਮਿਕ ਭਾਵਨਾਵਾਂ ਭੜਕਾਉਣ ਵਾਲਾ ਹਿੰਦੂ ਨੇਤਾ ਸੁਧੀਰ ਸੂਰੀ ਗ੍ਰਿਫ਼ਤਾਰ
ਉਹਨਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਾਰਟੀ ਦੇ ਲੰਬੇ ਸਮੇਂ ਤੋਂ ਨਾਲ ਜੁੜੇ ਵਰਕਰਾਂ ਨੂੰ ਅਣਗੌਲਿਆ ਕਰਕੇ ਨਵੇਂ ਪਾਰਟੀ ਵਿੱਚ ਆਏ ਲੋਕਾਂ ਨੂੰ ਅਹੁਦੇਦਾਰੀਆਂ ਦੇਣ ਕਰਕੇ ਨਾਰਾਜ਼ ਵਰਕਰਾਂ ਅਤੇ ਅਹੁਦੇਦਾਰਾਂ ਨੇ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਜਿਸ ਨੂੰ ਜਲਦ ਹੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਧਿਆਨ ਵਿੱਚ ਲਿਆ ਕੇ ਇਸ ਨਾਲ ਮਸਲਿਆਂ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਪਾਰਟੀ ਦੇ ਨਾਰਾਜ਼ ਵਰਕਰਾਂ ਨੂੰ ਪਾਰਟੀ ਦੇ ਨਾਲ ਜੋੜਨ ਦੇ ਲਈ ਤੱਤਪਰ ਹਨ।
ਇਸ ਮੌਕੇ ਬਲਾਕ ਭੀਖੀ ਦੇ ਪ੍ਰਧਾਨ ਚਰਨਜੀਤ ਮਾਖਾ ਨੇ ਵੀ ਕਿਹਾ ਕਿ ਪਾਰਟੀ ਦੇ ਵਿੱਚ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ ਅਤੇ ਹੋਰ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ ਜਿਸ ਦੇ ਕਾਰਨ ਉਨ੍ਹਾਂ ਨੇ ਮਨਜੀਤ ਝਲਬੂਟੀ ਦੇ ਮਾਮਲਾ ਧਿਆਨ ਵਿਚ ਲਿਆਂਦਾ ਹੈ ਜੋ ਕਿ ਉਨ੍ਹਾਂ ਨੇ ਸਾਨੂੰ ਜਲਦ ਹੀ ਹੱਲ ਕਰਵਾਉਣ ਦਾ ਵਿਸ਼ਵਾਸ ਦਿੱਤਾ ਹੈ।