ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ Moosewala murder case ਦੇ ਵਿੱਚ ਫ਼ਰਾਰ ਛੇਵੇਂ ਦੀਪਕ ਮੂਡੀ ਸਮੇਤ ਉਸਦੇ ਦੋ ਸਾਥੀਆਂ ਰਜਿੰਦਰ ਜੌਕਰ ਅਤੇ ਕਪਿਲ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਸਿੱਧੂ ਮੂਸੇਵਾਲੇ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਵੀ ਹਾਸਲ ਕਰ ਲਿਆ ਹੈ ਤੇ ਐੱਸ.ਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਬਾਰੇ ਪੂਰੀ ਜਾਣਕਾਰੀ ਦਿੱਤੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਬਾਲ ਕ੍ਰਿਸ਼ਨ ਸਿੰਗਲਾ SP investigation Bal Krishna Singla ਵੱਲੋਂ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ Moosewala murder case ਦੇ ਨਾਲ ਸਬੰਧਤ ਹਰ ਇੱਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਮਾਮਲੇ ਦੇ ਵਿਚ ਸ਼ਾਮਲ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਰੈਕੀ ਬਿੱਟੂ ਵੱਲੋਂ ਵੀ ਕੀਤੀ ਗਈ ਸੀ ਜੋ ਕਿ ਆਪਣੇ ਭਰਾ ਸੰਦੀਪ ਕੇਕੜਾ ਨੂੰ ਇਸ ਦੀ ਜਾਣਕਾਰੀ ਦੇ ਰਿਹਾ ਸੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋ ਸੰਦੀਪ ਕੇਕੜਾ ਨਹੀਂ ਆਉਂਦਾ ਸੀ ਤਾਂ ਬਿੱਟੂ ਵੱਲੋਂ ਰੇਕੀ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾਂ ਜਿਨ੍ਹਾਂ ਦਾ ਨਾਮ ਇਸ ਮਾਮਲੇ ਵਿੱਚ ਨਹੀਂ ਹੈ, ਉਨ੍ਹਾਂ ਦਾ ਨਾਮ ਅਸੀ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਸ਼ੱਕੀ ਲੋਕਾਂ ਦੀ ਵੀ ਅਸੀਂ ਜਾਂਚ ਕਰ ਰਹੇ ਹਾਂ ਉਨ੍ਹਾਂ ਉੱਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਰਿਵਾਰ ਵੱਲੋਂ ਜੋ ਆਰਪੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਉਨ੍ਹਾਂ ਉੱਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜੋ ਧਮਕੀਆਂ ਆ ਰਹੀਆਂ ਹਨ, ਉਨ੍ਹਾਂ ਉੱਤੇ ਵੀ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ।
ਇਹ ਵੀ ਪੜੋ:- ਗੋਲਡੀ ਬਰਾੜ ਨੂੰ ਨਹੀਂ ਮਿਲੀ ਫਿਰੌਤੀ ਦੀ ਰਕਮ, ਪੈਟਰੋਲ ਬੰਬ ਨਾਲ ਕਰਵਾਇਆ ਹਮਲਾ, ਵੀਡੀਓ ਆਈ ਸਾਹਮਣੇ