ਮਾਨਸਾ:ਈਟੀਵੀ ਭਾਰਤ ਵੱਲੋਂ ਚਲਾਈ ਮੁਹਿੰਮ "ਚਲੋ ਦਵਾਈਆਂ ਦੇ ਵੀ ਲਾਈਏ ਲੰਗਰ" ਦੀ ਸ਼ਲਾਘਾ ਕਰਦਿਆਂ ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਉਨ੍ਹਾਂ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੂੰ ਮਿਲ ਕੇ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਗੁਰਮਿਤ ਸਮਾਗਮ ਦੇ ਨਾਲ-ਨਾਲ ਸਿਹਤ ਸਹੂਲਤਾਂ ਲਈ ਕੈਂਪ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੈਂਸਰ ਇਕ ਨਾਮੁਰਾਦ ਬਿਮਾਰੀ ਹੈ, ਜਿਸ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਲੋੜ ਹੈ।
ਇਹ ਵੀ ਪੜੋ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਹੰਗਾਮਾ
ਉਥੇ ਹੀ ਉਨ੍ਹਾਂ ਨੇ ਕਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬ ਫ਼ਤਹਿ ਸਿੰਘ ਜੀ ਦੀ ਯਾਦ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਕਰਵਾਏ ਜਾਂਦੇ ਸ਼ਹੀਦੀ ਜੋੜ ਮੇਲ ਦੌਰਾਨ ਲੰਗਰ ਦੇ ਨਾਲ-ਨਾਲ ਦਵਾਈਆਂ ਦੇ ਵੀ ਲੰਗਰ ਲਗਾਉਣੇ ਚਾਹੀਦੇ ਹਨ।