ਮਾਨਸਾ : ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਵਾਲੇ ਅਤੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਨੌਜਵਾਨ ਆਗੂ ਪਰਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਲ੍ਹਾਂ ਦੇ ਵਿੱਚ ਸਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਸ਼ਹਿਰ ਦੇ ਵਿੱਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨਸ਼ੇ ਦੇ ਖਿਲਾਫ ਇਕਜੁੱਟ ਹੋ ਕੇ ਆਵਾਜ਼ ਚੁੱਕੀਏ ਤਾਂ ਕਿ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।
ਹਰੇਕ ਪਿੰਡ ਬਣਾਵਾਂਗੇ ਕਮੇਟੀ : ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਸਰਕਾਰ ਵੱਲੋਂ ਨਸ਼ੇ ਦੇ ਖ਼ਿਲਾਫ਼ ਮੁਹਿੰਮ ਚਲਾਉਣ ਦਾ ਮਹਿਜ ਇੱਕ ਡਰਾਮਾ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲੀ ਤਸਕਰਾਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਅਤੇ ਉਹ ਸਰੇਆਮ ਨਸ਼ਾ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦੇ ਖਿਲਾਫ ਮਾਨਸਾ ਤੋ ਆਵਾਜ਼ ਚੁੱਕੀ ਗਈ ਹੈ। ਪੰਜਾਬ ਦੇ ਹਰ ਪਿੰਡ ਦੇ ਵਿੱਚ ਕਮੇਟੀਆਂ ਬਣਾ ਕੇ ਨਸ਼ੇ ਦੇ ਖਿਲਾਫ ਉਦੋਂ ਤੱਕ ਜੰਗ ਲੜਾਂਗੇ ਜਦੋਂ ਤੱਕ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।
ਪਰਵਿੰਦਰ ਝੋਟਾ ਨੂੰ ਕੀਤਾ ਸੀ ਗ੍ਰਿਫਤਾਰ : ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਪਿਛਲੇ ਦਿਨੀਂ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ੇ ਦੇ ਖਿਲਾਫ ਆਵਾਜ਼ ਚੁੱਕੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਨਸ਼ਿਆਂ ਦੇ ਖਿਲਾਫ ਨੌਜਵਾਨਾਂ ਵੱਲੋਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਪਰਵਿੰਦਰ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਮਾਨਸਾ ਜ਼ਿਲ੍ਹਾ ਕਚਹਿਰੀ ਦੇ ਵਿੱਚ ਅਣਮਿਥੇ ਸਮੇਂ ਦੇ ਲਈ ਦੋ ਮਹੀਨੇ ਤੱਕ ਧਰਨਾ ਚੱਲਿਆ ਅਤੇ ਨੌਜਵਾਨ ਪਰਵਿੰਦਰ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਗਈ।
- Loc Against Khalistanis: ਅਮਰੀਕਾ ਤੇ ਯੂਕੇ 'ਚ ਭਾਰਤੀ ਸਫਾਰਤਖਾਨੇ 'ਤੇ ਹਮਲਾ ਕਰਨ ਵਾਲਿਆਂ ਦੀ ਹੋਈ ਪਛਾਣ, 15 ਖਾਲਿਸਤਾਨੀਆਂ ਖ਼ਿਲਾਫ਼ ਲੁਕ ਆਊਟ ਸਰਕੂਲਰ ਹੋਵੇਗਾ ਜਾਰੀ
- Rauza Sharif Urs: ਰੋਜ਼ਾ ਸ਼ਰੀਫ 'ਚ ਪੰਜਾਬੀਆਂ ਨੇ ਜਿੱਤਿਆਂ ਪਾਕਿਸਤਾਨੀਆਂ ਦਾ ਦਿਲ, ਕਿਹਾ- ਸਿਆਸੀ ਆਗੂਆਂ ਨੇ ਦੇਸ਼ਾਂ ਵਿੱਚ ਪਾਇਆ ਪਾੜਾ
- Arvind Kejriwal Punjab Visit Updates: ਆਪ ਸੁਪਰੀਮੋ ਦੀ ਆਮਦ 'ਤੇ ਸਰਕਾਰ ਨੂੰ ਸਤਾਉਣ ਲੱਗਾ ਵਿਰੋਧ ਦਾ ਡਰ, ਬੇਰੁਜ਼ਗਾਰਾਂ ਤੇ ਸਿਆਸੀ ਲੀਡਰਾਂ ਨੂੰ ਕੀਤਾ ਗ੍ਰਿਫ਼ਤਾਰ, ਵਿਰੋਧੀਆਂ ਨੇ ਚੁੱਕੇ ਸਵਾਲ
ਇਹ ਵੀ ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਕੇ ਨੌਜਵਾਨ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਪਿਛਲੇ ਦਿਨੀਂ ਮੁਕਤਸਰ ਦੀ ਜੇਲ੍ਹ ਵਿੱਚੋਂ ਪਰਵਿੰਦਰ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਸੀ।