ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ 'ਤੇ ਵੀ ਪਰਿਵਾਰ ਅਤੇ ਸਿੱਧੂ ਦੇ ਚਹੇਤੇ ਲਗਾਤਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ ਅਤੇ ਪਿੰਡ ਮੂਸੇ ਵਾਲਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ ਅਤੇ ਸਿੱਧੂ ਬੂਟੇ ਲਗਾ ਰਹੇ ਹਨ। ਦੇਸ਼ ਦੇ ਕੋਨੇ-ਕੋਨੇ ਤੋਂ ਪਿੰਡ ਮੂਸਾ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਪੰਜਾਬੀ ਗਾਇਕ ਸੁਭਦੀਪ ਸਿੱਧੂ ਮੂਸੇਵਾਲਾ ਦੇ ਸਮਰਥਕ ਅਤੇ ਬੁੱਤ ਬਣਾਉਣ ਵਾਲੇ ਕਲਾਕਾਰ ਇਕਬਾਲ ਸਿੰਘ ਮਾਣੂੰਕੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਆਪਣੇ ਹੱਥੀ ਬਣਾਇਆ ਸਿੱਧੂ ਮੂਸੇਵਾਲਾ ਦਾ ਬੁੱਤ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਲਈ ਪੂਰੇ ਮਨ ਨਾਲ ਬੁੱਤ ਤਿਆਰ ਕੀਤਾ ਹੈ, ਹਜ਼ਾਰਾਂ ਦੀ ਗਿਣਤੀ ਚ ਬੁੱਤ ਪਹਿਲਾਂ ਹੀ ਤਿਆਰ ਕਰ ਚੁੱਕੇ ਹਨ।
ਇਸ ਦੌਰਾਨ ਕਾਮੇਡੀ ਕਲਾਕਾਰ ਭਾਨਾ ਸਿੱਧੂ ਨੇ ਕਿਹਾ ਕਿ ਭਾਵੇਂ ਸਿੱਧੂ ਮੂਸੇ ਵਾਲਾ ਇਸ ਦੁਨੀਆ ਵਿੱਚ ਨਹੀਂ ਹੈ ਪਰ ਅੱਜ ਵੀ ਹਰ ਇਨਸਾਨ ਦੇ ਦਿਲ ਵਿੱਚ ਜਿਉਂਦਾ ਹੈ, ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਦਾ ਬੁੱਤ ਕੁਝ ਦਿਨਾਂ ਬਾਅਦ ਖੇਤ ਵਿੱਚ ਲਾਇਆ ਜਾਵੇਗਾ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਦਾ ਸਮਰਥਕਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦਾ ਇੱਕ ਬੱਚਾ ਸੀ। ਛੋਟੀ ਉਮਰ ਵਿੱਚ ਹੀ ਵੱਡਾ ਮੁਕਾਮ ਹਾਸਲ ਕੀਤਾ ਸੀ ਪਰ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆ ਵਿੱਚ ਨਾ ਰਹੇ ਪਰ ਉਨ੍ਹਾਂ ਦੀ ਯਾਦ ਸਿੱਧੂ ਪ੍ਰਬੰਧਕਾਂ ਦੇ ਦਿਲਾਂ ਵਿੱਚ ਹਮੇਸ਼ਾ ਬਣੀ ਰਹੇਗੀ। ਪ੍ਰਸ਼ਾਸਨ ਨੂੰ ਮੰਗ ਕਰਦਿਆਂ ਕਿ ਸਿੱਧੂ ਮੂਸੇ ਵਾਲੇ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਇਹ ਵੀ ਪੜੋ: ਕੰਦੋਵਾਲੀਆ ਕੇਸ 'ਚ ਬਿਸ਼ਨੋਈ ਦੀ ਪੇਸ਼ੀ: ਹੁਸ਼ਿਆਰਪਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ