ਮਾਨਸਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲੀਸ ਵੱਲੋਂ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਲਏ ਗਏ ਹਨ। ਸ਼ਹਿਰ ਵਿੱਚ ਐਂਟਰ ਹੋਣ ਵਾਲੇ ਵੱਖ-ਵੱਖ ਰਸਤਿਆਂ ’ਤੇ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵੱਲੋਂ ਨਗਰ ਕੌਂਸਲ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਦੇ ਲਈ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਗੱਡੀ ਚੋਂ ਕੋਈ ਵੀ ਮਾਰੂ ਹਥਿਆਰ ਮਿਲਦਾ ਹੈ ਤਾਂ ਉਸਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ। ਉੱਥੇ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ 98 ਫੀਸਦੀ ਲਾਇਸੈਂਸ ਹਥਿਆਰ ਜਮ੍ਹਾ ਕਰਵਾ ਲਏ ਗਏ ਹਨ ਅਤੇ ਜੇਕਰ ਕੋਈ ਅਜੇ ਵੀ ਹਥਿਆਰ ਜਮ੍ਹਾ ਕਰਵਾਉਣ ਤੋਂ ਰਹਿੰਦਾ ਹੈ ਤਾਂ ਉਹ ਤੁਰੰਤ ਆਪਣੇ ਹਥਿਆਰ ਜਮ੍ਹਾ ਕਰਾਏ।