ਮਾਨਸਾ : ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਵਿੱਚ ਕੰਪਿਊਟਰ ਦੀਆਂ ਕਲਾਸਾਂ ਬੰਦ ਕਰਨ ਦੇ ਰੋਸ ਵਜੋਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਬੀਤੇ ਕੱਲ ਕਾਲਜ ਦੇ ਪ੍ਰੋਫ਼ੈਸਰਾਂ ਵੱਲੋਂ ਵਿਦਿਆਰਥੀ ਨੇਤਾ ਦੇ ਨਾਲ ਜਾਤੀ ਸੂਚਕ ਸ਼ਬਦ ਬੋਲਣ ਦੇ ਖਿਲਾਫ ਕੰਪਿਊਟਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕਾਲਜ ਪ੍ਰੋਫੈਸਰਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ।
ਵਿਦਿਆਰਥੀ ਨੇਤਾ ਪ੍ਰਦੀਪ ਗੁਰੂ ਨੇ ਕਿਹਾ ਕਿ ਉਹ ਕਾਲਜ ਦੇ ਵਿੱਚ ਕੰਪਿਊਟਰ ਦੀਆਂ ਕਲਾਸਾਂ ਬੰਦ ਕਰਨ ਦੇ ਰੋਸ ਵਜੋਂ ਪਿਛਲੇ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ ਕਿਉਂਕਿ ਕਾਲਜ ਦੇ ਵਿਚ ਜ਼ਿਆਦਾਤਰ ਕੰਪਿਊਟਰ ਦੀਆਂ ਕਲਾਸਾਂ ਦੇ ਐਸ.ਸੀ ਵਿਦਿਆਰਥੀਆਂ ਵੱਲੋਂ ਲਗਾਈਆਂ ਜਾ ਰਹੀਆਂ ਹਨ ਪਰ ਜਾਣ ਬੁੱਝ ਕੇ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਇਹਨਾਂ ਕਲਾਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਾਲਜ ਦੇ ਪ੍ਰੋਫੈਸਰਾਂ ਵਲੋਂ ਮੀਟਿੰਗ ਦੇ ਲਈ ਸਾਨੂੰ ਬੁਲਾਇਆ ਤਾਂ ਉੱਥੇ ਮੈਨੂੰ ਜਾਤੀ ਤੌਰ 'ਤੇ ਜ਼ਲੀਲ ਕੀਤਾ ਗਿਆ ਜਦੋਂ ਕਿ ਚਾਰ ਪ੍ਰੋਫ਼ੈਸਰਾਂ ਵੱਲੋਂ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਦੇ ਨਾਲ ਬੇਇੱਜ਼ਤ ਕੀਤਾ ਗਿਆ ਜਿਸ ਦੇ ਲਈ ਉਨ੍ਹਾਂ ਦੇ ਨਾਲ ਕੰਪਿਊਟਰ ਅਧਿਆਪਕ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ‘ਚ ਇੱਕ ਗ੍ਰਿਫ਼ਤਾਰ
ਇਸ ਮੌਕੇ ਕੰਪਿਊਟਰ ਅਧਿਆਪਕ ਪ੍ਰੀਆ ਗੁਪਤਾ ਨੇ ਕਿਹਾ ਕਿ ਕਾਲਜ ਦੇ ਵਿੱਚ ਜਾਣ ਬੁੱਝ ਕੇ ਕੰਪਿਊਟਰ ਦੀਆਂ ਕਲਾਸਾਂ ਨੂੰ ਬੰਦ ਕੀਤਾ ਗਿਆ ਹੈ ਅਤੇ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਵਿਦਿਆਰਥੀ ਨੇਤਾ ਪ੍ਰਦੀਪ ਨੂੰ ਜਾਤੀ ਸੂਚਕ ਸ਼ਬਦ ਵੀ ਉਨ੍ਹਾਂ ਦੇ ਸਾਹਮਣੇ ਬੋਲੇ ਗਏ ਹਨ, ਜਿਸ ਦੇ ਲਈ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।