ਮਾਨਸਾ: ਭੈਣੀਬਾਘਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾ ਦੀ ਬਦਲੀ ਰੱਦ (Cancellation of transfer of teacher) ਕਰਵਾਉਣ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਕੂਲ ਦੇ ਵਿੱਚ ਹੋਰ ਵੀ ਵੱਖ-ਵੱਖ ਵਿਸ਼ਿਆਂ ਦੇ ਨੌ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਹਨ ਅਤੇ ਉਹਨਾਂ ਅਧਿਆਪਕਾਂ ਦੀਆਂ ਪੋਸਟਾਂ ਨੂੰ ਵੀ ਤੁਰੰਤ ਭਰਿਆ ਜਾਵੇ। ਪਿੰਡ ਵਾਸੀ ਅਤੇ ਸਕੂਲ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਕੂਲ ਦੇ ਵਿੱਚੋਂ ਪੰਜਾਬੀ ਦੀ ਅਧਿਆਪਕਾ ਦੀ ਬਦਲੀ ਕਰ ਦਿੱਤੀ ਹੈ। ਇਸ ਬਦਲੀ ਦੇ ਨਾਲ ਵਿਦਿਆਰਥੀਆਂ ਦੀ ਪੜ੍ਹਾਈ (Students studies are affected) ਪ੍ਰਭਾਵਿਤ ਹੋ ਰਹੀ ਹੈ।
ਤਬਾਦਲਿਆਂ ਕਾਰਣ ਹੋ ਰਹੀ ਪੜ੍ਹਾਈ ਪ੍ਰਭਾਵਿਤ: ਇਸ ਮੌਕੇ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲ ਦੇ ਵਿੱਚ ਪਹਿਲਾਂ ਹੀ ਵੱਖ-ਵੱਖ ਵਿਸ਼ਿਆਂ ਦੀਆਂ ਪੋਸਟਾਂ ਖਾਲੀ ਪਈਆਂ (Subject Posts Vacant) ਹਨ। ਜਿਨ੍ਹਾਂ ਦੇ ਵਿੱਚ ਹਿਸਟਰੀ, ਬਾਇਓਲੋਜੀ, ਇੰਗਲਿਸ਼, ਮੈਥ, ਵੋਕੇਸ਼ਨਲ, ਫਿਜੀਕਲ, ਆਰਟ ਐਂਡ ਕਰਾਫਟ, ਵਰਕ ਐਕਸਪੀਰੀਅਂਸ ਆਦਿ ਅਧਿਆਪਕਾਂ ਦੀਆਂ ਪੋਸਟਾਂ ਵੀ ਖਾਲੀ ਹਨ ਅਤੇ ਇਹਨਾਂ ਨੂੰ ਵੀ ਤੁਰੰਤ ਭਰਿਆ ਜਾਵੇ। ਉਹਨਾਂ ਕਿਹਾ ਕਿ ਸਕੂਲ ਦੇ ਵਿੱਚ ਕੁਝ ਲੈਕਚਰਾਰ ਜੋ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਵਾ ਰਹੇ ਸਨ ਪਰ ਉਨ੍ਹਾਂ ਦਾ ਵੀ ਵਿਭਾਗ ਵੱਲੋਂ ਤਬਾਦਲਾ ਕੀਤਾ ਜਾ ਰਿਹਾ।
- Karnataka Crime News: ਪਤੀ ਨੇ ਪਤਨੀ ਨੂੰ ਦੋਸਤਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਕੀਤਾ ਮਜ਼ਬੂਰ, ਪਤਨੀ ਨੇ ਕਰਵਾਇਆ ਮਾਮਲਾ ਦਰਜ
- Manpreet Badal got interim bail: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ਦੇ ਡਰ ਤੋਂ ਚੱਲ ਰਹੇ ਨੇ ਫਰਾਰ
- Seminar to promote organic farming: ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਸ਼ਲਾਘਾ
ਅਧਿਆਪਕਾਂ ਦਾ ਤਬਾਦਲਾ ਰੱਦ ਕੀਤਾ ਜਾਵੇ: ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅਧਿਆਪਕਾਂ ਦਾ ਤਬਾਦਲਾ (Transfer of teachers) ਰੱਦ ਕੀਤਾ ਜਾਵੇ ਅਤੇ ਖਾਲੀ ਪੰਜਾਂ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀਆਂ ਗੱਲਾਂ ਕਰਦੀ ਹੈ ਪਰ ਦੂਸਰੇ ਪਾਸੇ ਸਕੂਲਾਂ ਦੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਨਹੀਂ ਜਾ ਰਿਹਾ। ਜਿਸ ਕਾਰਨ ਸਕੂਲਾਂ ਦੇ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਸਕੂਲ ਦੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਨਾ ਭਰਿਆ ਗਿਆ ਅਤੇ ਅਧਿਆਪਕਾਂ ਦਾ ਤਬਾਦਲਾ ਰੱਦ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।