ਮਾਨਸਾ: ਪੰਜਾਬੀ ਯੂਨੀਵਰਸਿਟੀ ਪਟਿਆਲਾ 'ਤੇ ਚੜ੍ਹੀ ਡੇਢ ਸੌ ਕਰੋੜ ਦੇ ਕਰਜ਼ੇ ਨੂੰ ਮਾਫ਼ ਕਰਵਾਉਣ ਦੇ ਲਈ ਪੰਜਾਬ ਭਰ ਦੇ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਦੇ ਵਿੱਚ ਕਲਾਸਾਂ ਦਾ ਬਾਈਕਾਟ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਕਰਜ ਮਾਫ ਕਰਕੇ ਯੂਨੀਵਰਸਿਟੀ ਨੂੰ ਅੱਗੇ ਵਧਣ ਦੇ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇ।
ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ : ਮਾਨਸਾ ਦੇ ਵਿਚ ਵੀ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਕਰਕੇ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂ ਸੰਦੀਪ ਕੌਰ ਅਤੇ ਮਾਨਵ ਸਿੰਘ ਤੇ ਜੈਸਮੀਨ ਕੌਰ ਅਤੇ ਜਸਪ੍ਰੀਤ ਕੌਰ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਦੇ ਲਈ ਪੰਜਾਬ ਦਾ ਹਰ ਵਿਦਿਆਰਥੀ ਸੜਕਾਂ 'ਤੇ ਹੈ। ਕਿਓਂਕਿ ਜੇਕਰ ਅੱਜ ਯੂਨੀਵਰਸਿਟੀ ਦਾ ਕਰਜ਼ਾ ਮਾਫ਼ ਨਾ ਹੋਇਆ ਤਾਂ ਯੂਨੀਵਰਸਿਟੀ ਬੰਦ ਹੋਣ ਦੀ ਕਗਾਰ 'ਤੇ ਆ ਜਾਵੇਗੀ।
ਇਹ ਵੀ ਪੜ੍ਹੋ : Teachers Protest: ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਯੂਨੀਵਰਸਿਟੀ ਨੂੰ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ : ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਨਹੀਂ ਤਾਂ ਵਿਦਿਆਰਥੀ ਅੱਗੇ ਕਿਸ ਜਗ੍ਹਾ ਦਿਉ ਪਰ ਸਿੱਖਿਆ ਹਾਸਲ ਕਰਨਗੇ ਕਿਉਂਕਿ ਸਰਕਾਰਾਂ ਦੀ ਸਿੱਖਿਆ ਦਾ ਪ੍ਰਾਈਵੇਟ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੂੰ ਬਚਾਉਣ ਦੀ ਲੋੜ ਹੈ। ਕਿਉਂਕਿ ਡੇਢ ਸੌ ਕਰੋੜ ਦੇ ਕਰਜ਼ੇ ਹੇਠ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਦਾ ਕਰਜ਼ਾ ਨਾ ਉਤਾਰਿਆ ਗਿਆ ਅਤੇ ਇਹ ਕਰਜ਼ਾ ਦਿਨੋਂ ਦਿਨ ਵਧਦਾ ਜਾਏਗਾ। ਜਿਸ ਦਾ ਬੋਝ ਵਿਦਿਆਰਥੀਆਂ ਤੇ ਪਵੇਗਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਵਿਦਿਆਰਥੀ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਤੇਜ਼ ਕਰਨਗੇ। ਜੇਕਰ ਸਰਕਾਰ ਨੇ ਇਸ ਕਰਜ਼ੇ ਨੂੰ ਮਾਫ਼ ਨਾ ਕੀਤਾ ਅਤੇ ਯੂਨੀਵਰਸਿਟੀ ਨੂੰ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਸਿੱਖਿਆ ਨੂੰ ਬਚਾਉਣ ਦੇ ਲਈ ਸ਼ਰਧਾ ਦੇ ਰਾਹ ਪੈਣ ਲਈ ਤਿਆਰ-ਬਰ-ਤਿਆਰ ਹੈ ਜੋ ਵਿਦਿਆਰਥ ਹੈ। ਪੰਜਾਬ ਸਰਕਾਰ ਇਸ ਮਾਮਲੇ 'ਤੇ ਅਜੇ ਤੱਕ ਚੁੱਪ ਹੈ।
ਵਿਦਿਆ ਦਾ ਮੰਦਿਰ ਬੰਦ ਹੋਣ ਦੀ ਕਗਾਰ 'ਤੇ ਹੈ : ਇਸ ਮੌਕੇ ਵਿਦਿਆਰਥੀਆਂ ਨੇ ਸੂਬਾ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਸੱਤਾ 'ਤੇ ਕਾਬਿਜ਼ ਹੋਈ ਸੀ ਤਾਂ ਕਿਹਾ ਸੀ ਕਿ ਵਿਦਿਆ ਤੇ ਸਿਹਤ ਸਹੂਲਤਾਂ ਸਭ ਤੋਂ ਅਹਿਮ ਹੋਣਗੀਆਂ। ਪਰ ਹੁਣ ਵਿਦਿਆ ਦਾ ਮੰਦਿਰ ਬੰਦ ਹੋਣ ਦੀ ਕਗਾਰ 'ਤੇ ਹੈ, ਤਾਂ ਮਾਨ ਸਰਕਾਰ ਕੁਝ ਨਹੀਂ ਕਰ ਰਹੀ। ਆਪਣੀ ਪਾਰਟੀ ਦੇ ਇਸ਼ਤਿਹਾਰਾਂ ਉੱਤੇ ਖਰਚੇ ਕਰਨ ਦੀ ਬਜਾਏ ਇਹਨਾਂ ਯੂਨੀਵਰਸਿਟੀਆਂ ਦੇ ਕਰਜ਼ੇ ਉਤਾਰੇ ਤਾਂ ਜੋ ਨੌਜਵਾਨ ਪੀੜ੍ਹੀ ਇਸ ਬੋਝ ਤੋਂ ਮੁਕਤ ਹੋ ਸਕੇ ਤੇ ਪੜ੍ਹਾਈ ਵਲ ਧਿਆਨ ਦੇ ਸਕੇ।