ETV Bharat / state

ਬੋਰਡ ਪ੍ਰੀਖਿਆਵਾਂ 'ਚ ਮਾਨਸਾ ਦੇ ਪਿੰਡ ਧਰਮਪੁਰਾ ਦੀ ਸੁਖਮਨ ਨੇ ਗੱਡੇ ਝੰਡੇ - ਬੋਰਡ ਪ੍ਰੀਖਿਆਵਾਂ 'ਚ ਮਾਨਸਾ ਦੇ ਪਿੰਡ ਧਰਮਪੁਰਾ ਦੀ ਸੁਖਮਨ

ਸੁਖਮਨ ਕੌਰ ਨੇ 500 ਵਿੱਚੋਂ 500 ਨੰਬਰ ਹਾਸਲ ਕਰਕੇ ਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਖਮਨ ਕੌਰ ਦੀ ਇਸ ਪ੍ਰਾਪਤੀ ਤੋਂ ਮਾਪਿਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉੱਥੇ ਸੁਖਮਨ ਕੌਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਅਧਿਆਪਕ ਬਨਣਾ ਚਾਹੁੰਦੀ ਹੈ।

ਮਾਨਸਾ ਦੇ ਪਿੰਡ ਧਰਮਪੁਰਾ ਦੀ ਸੁਖਮਨ ਕੌਰ ਨੇ ਹਾਸਲ ਕੀਤਾ ਸੂਬੇ ਵਿੱਚੋਂ ਪਹਿਲਾ ਸਥਾਨ

author img

By

Published : May 8, 2022, 9:26 AM IST

ਮਾਨਸਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021-22 ਦੇ ਪੰਜਵੀ ਜਮਾਤ ਦੇ ਐਲਾਨ ਕੀਤੇ ਨਤੀਜਿਆਂ ਵਿੱਚ ਮਾਨਸਾ ਦੇ ਪਿੰਡ ਧਰਮਪੁਰਾ ਦੇ ਸਿਲਵਰ ਵਾਟਿਕਾ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਖਮਨ ਕੌਰ ਨੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ।

ਸੂਬੇ 'ਚ ਪਹਿਲਾ ਸਥਾਨ ਹਾਸਲ: ਸੁਖਮਨ ਕੌਰ ਨੇ 500 ਵਿੱਚੋਂ 500 ਨੰਬਰ ਹਾਸਲ ਕਰਕੇ ਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਖਮਨ ਕੌਰ ਦੀ ਇਸ ਪ੍ਰਾਪਤੀ ਤੋਂ ਮਾਪਿਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉੱਥੇ ਸੁਖਮਨ ਕੌਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਅਧਿਆਪਕ ਬਨਣਾ ਚਾਹੁੰਦੀ ਹੈ।

ਮਾਪੇ ਅਤੇ ਅਧਿਆਪਕਾਂ ਦੀ ਮਿਹਨਤ ਦਾ ਮੁੱਲ: ਪੰਜਾਬ ਵਿੱਚੋਂ ਟਾਪ ਕਰਨ ਵਾਲੀ ਵਿਦਿਆਰਥਣ ਸੁਖਮਨ ਕੌਰ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੇਰੀ ਮਿਹਨਤ ਦੇ ਨਾਲ-ਨਾਲ ਮੇਰੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਮੁੱਲ ਪੈ ਗਿਆ ਹੈ, ਜਿਸ ਕਾਰਨ ਮੈਂ ਪੂਰੇ ਪੰਜਾਬ 'ਚ ਟਾਪ ਕੀਤਾ ਹੈ।

ਮਿਹਨਤ ਨਾਲ ਸਫ਼ਲਤਾ ਮਿਲਦੀ: ਉਸਨੇ ਕਿਹਾ ਕਿ ਮੈਂ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਸਾਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਇਆ। ਉਸਨੇ ਕਿਹਾ ਕਿ ਜੇਕਰ ਅਸੀਂ ਕੁਝ ਸੋਚ ਕੇ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਹਾਂ, ਤਾਂ ਸਾਨੂੰ ਸਫਲਤਾ ਜ਼ਰੂਰ ਮਿਲਦੀ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੀ ਰਹਾਂਗੀ ਅਤੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕਰਦੀ ਰਹਾਂਗੀ।

ਪਰਿਵਾਰ ਤੇ ਪਿੰਡ 'ਚ ਖੁਸ਼ੀ: ਸੁਖਮਨ ਕੌਰ ਦੀ ਵੱਡੀ ਪ੍ਰਾਪਤੀ 'ਤੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਵਿਦਿਆਰਥਣ ਦੇ ਪਿਤਾ ਰਣਜੀਤ ਸਿੰਘ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੀ ਬੱਚੀ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਸਾਨੂੰ ਬੱਚਿਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ।

ਬੋਰਡ ਪ੍ਰੀਖਿਆਵਾਂ 'ਚ ਮਾਨਸਾ ਦੇ ਪਿੰਡ ਧਰਮਪੁਰਾ ਦੀ ਸੁਖਮਨ ਨੇ ਸੂਬੇ 'ਚ ਹਾਸਲ ਕੀਤਾ ਪਹਿਲਾ ਸਥਾਨ

ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ: ਉਨ੍ਹਾਂ ਕਿਹਾ ਕਿ ਸਾਡੀ ਬੱਚੀ ਬਹੁਤ ਮਿਹਨਤ ਕਰਦੀ ਸੀ ਕਿਉਂਕਿ ਇਹ ਸਕੂਲ ਵਿੱਚ ਪੜਾਈ ਕਰਨ ਦੇ ਨਾਲ-ਨਾਲ ਘਰ ਵਿੱਚ ਜਾ ਕੇ ਵੀ ਪੜ੍ਹਦੀ ਸੀ ਅਤੇ ਅਸੀਂ ਇਸਨੂੰ ਕਿਸੇ ਕੋਲ ਟਿਊਸ਼ਨ 'ਤੇ ਵੀ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਕਿਉਂਕਿ ਮੈਂ ਇਸਨੂੰ ਕਦੇ ਵੀ ਬੋਝ ਨਹੀਂ ਸਮਝਿਆ ਤੇ ਇਸਨੂੰ ਵਧੀਆ ਸਿੱਖਿਆ ਹਾਸਿਲ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸਦੀ ਮਿਹਨਤ ਤੇ ਲਗਨ ਨੂੰ ਦੇਖਕੇ ਲੱਗਦਾ ਹੈ ਕਿ ਇਹ ਮੇਰੀ ਉਮੀਦ 'ਤੇ ਖਰਾ ਉਤਰੇਗੀ।

ਸਕੂਲ ਦਾ ਨਾਂ ਕੀਤਾ ਰੌਸ਼ਨ: ਸੁਖਮਨ ਕੌਰ ਦੀ ਵੱਡੀ ਪ੍ਰਾਪਤੀ ਨਾਲ ਸਕੂਲ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਿੰਸੀਪਲ ਰਾਣੀ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਪਹਿਲਾਂ ਵੀ ਬਲਾਕ ਪੱਧਰ 'ਤੇ ਮੱਲਾਂ ਮਾਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਬੱਚੇ ਕੁਝ ਨਿਰਾਸ਼ ਹੋ ਗਏ ਸਨ, ਪਰ ਇਸ ਸਾਲ ਸੁਖਮਨ ਕੌਰ ਦੀ ਬਦੌਲਤ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਸ ਦੀ ਇਸ ਪ੍ਰਾਪਤੀ 'ਤੇ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿਉਂਕਿ ਸੁਖਮਨ ਕੌਰ ਨੇ ਸਾਡੇ ਸਕੂਲ, ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਮਾਪਿਆਂ ਦਾ ਵਧੇਗਾ ਹੌਂਸਲਾ: ਉਥੇ ਹੀ ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਲੜਕੀਆਂ ਪਿਛਲੇ ਸਮੇਂ ਤੋਂ ਪੰਜਾਬ ਵਿੱਚੋਂ ਮੋਹਰੀ ਸਥਾਨ 'ਤੇ ਆ ਰਹੀਆਂ ਹਨ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਮਾਨਸਾ ਦੀ ਪੰਜਵੀ ਜਮਾਤ ਦੀ ਵਿਦਿਆਰਥਣ ਨੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਮਾਪਿਆਂ ਦਾ ਹੌਸਲਾ ਵਧਿਆ ਹੈ ਤੇ ਉਹ ਆਪਣੀਆਂ ਧੀਆਂ ਨੂੰ ਵਧ ਪੜ੍ਹਾਉਣ ਲਿਖਾਉਣਗੇ, ਜਿਸ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣਗੀਆਂ।

ਇਹ ਵੀ ਪੜ੍ਹੋ: ਬੈਂਕ ’ਚ 6 ਲੱਖ ਦੀ ਲੁੱਟ ਦਾ ਮਾਮਲਾ: ਸੀਸੀਟੀਵੀ ਆਈ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.