ਮਾਨਸਾ: ਸੂਬੇ ਭਰ ’ਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਦੇ ਚੱਲਦੇ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਕਾਰਨ ਸ਼ਹਿਰ ’ਚ ਵੱਖ ਵੱਖ ਥਾਵਾਂ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੀ ਸਫਾਈ ਕਰਮਚਾਰੀਆਂ ਦਾ ਸਾਥ ਦਿੱਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੋਂ ਸਫਾਈ ਕਰਮਚਾਰੀਆਂ ਦੀ ਮੰਗਾਂ ਨੂੰ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਸਫਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਕਰਨ ਵਾਲੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ। ਜਦੋ ਤੱਕ ਸਰਕਾਰ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਕਰਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਮ ਆਦਮੀ ਪਾਰਟੀ ਵਰਕਰਾਂ ਨੇ ਵੀ ਸਫਾਈ ਕਰਮਚਾਰੀਆਂ ਦਾ ਸਮਰਥਨ ਕੀਤਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਪੂਰਾ ਧਿਆਨ ਦਿੱਤਾ ਜਾਵੇ ਤਾਂ ਜੋ ਲੋਕ ਗੰਦਗੀ ਦੇ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚ ਸਕਣ।
ਇਹ ਵੀ ਪੜੋ: ਸਾਗਰ ਧਨਖੜ ਕਤਲ ਮਾਮਲੇ 'ਚ ਗਵਾਹਾਂ ਨੂੰ ਮਿਲੀ ਪੁਲਿਸ ਸੁਰੱਖਿਆ