ETV Bharat / state

ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 45 ਦਿਨ ਤੋਂ ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ (Government of Punjab) ਖ਼ਿਲਾਫ਼ (against) ਹੜਤਾਲ (Strike) ਜਾਰੀ ਹੈ। ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਦਫ਼ਤਰ ਬਾਹਰ ਰੋਡ ਜਾਮ ਕਰਕੇ ਪੁਤਲਾ ਬਣਾ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

author img

By

Published : Jun 24, 2021, 4:05 PM IST

ਮਾਨਸਾ: ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 45 ਦਿਨ ਤੋਂ ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਜਾਰੀ ਹੈ। ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਦਫ਼ਤਰ ਬਾਹਰ ਰੋਡ ਜਾਮ ਕਰਕੇ ਪੁਤਲਾ ਬਣਾ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪ੍ਰਦਰਸ਼ਨਕਾਰੀ ਪ੍ਰਵੀਨ ਕੁਮਾਰ ਪਵਨ ਚੌਹਾਨ ਨੇ ਕਿਹਾ, ਕਿ ਪਿਛਲੇ 45 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਪਰ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੇ ਉਨ੍ਹਾਂ ਦੀ ਸਾਰ ਨਹੀਂ ਲਈ, ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਾਆਦਾ ਖ਼ਿਲਾਫ਼ੀ ਦੇ ਇਲਜ਼ਾਮ ਲਾਏ ਹਨ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਡੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਉਨ੍ਹਾਂ ਦੀਆਂ ਬਾਕੀ ਮੰਗਾਂ ਪਹਿਲਾਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਪਰ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਇਸ ਮੌਕੇ ਪ੍ਰਦਰਸ਼ਨਕਾਰੀਆਂ 2022 ਦੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਖ਼ਿਲਾਫ਼ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕੀਤਾ ਜਾਵੇਗਾ। ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਤੋਂ ਰੋਕਿਆ ਜਾਵੇਗਾ।
ਇਹ ਵੀ ਪੜ੍ਹੋ: ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ

ETV Bharat Logo

Copyright © 2025 Ushodaya Enterprises Pvt. Ltd., All Rights Reserved.