ਮਾਨਸਾ: ਬ੍ਰਿਟਿਸ਼ ਸੰਸਦ ਦੇ ਵਿੱਚ ਕਿਸਾਨਾਂ ਦੇ ਮੁੱਦੇ 'ਤੇ ਹੋਈ ਚਰਚਾ ਦੇ ਮਾਮਲੇ ਨੂੰ ਕਿਸਾਨ ਆਗੂਆਂ ਨੇ ਬ੍ਰਿਟਿਸ਼ ਸਰਕਾਰ ਦਾ ਧੰਨਵਾਦ ਕੀਤਾ। ਉਥੇ ਹੀ ਬ੍ਰਿਟਿਸ਼ ਸੰਸਦ ਵਿੱਚ ਚਰਚਾ ਦੇ ਮੁੱਦੇ ਨੂੰ ਲੈ ਕੇ ਭਾਰਤ ਦੇ ਰਾਜਦੂਤ ਨੇ ਜੋ ਪ੍ਰਤੀਕਿਰਿਆ ਦਿੱਤੀ ਹੈ ਉਸ ਦੀ ਕਿਸਾਨਾਂ ਨੇ ਨਿੰਦਿਆ ਕੀਤੀ ਹੈ।
ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਬ੍ਰਿਟਿਸ਼ ਦੇ ਲੋਕਾਂ ਨੇ ਜੋ ਇੱਕ ਲੱਖ ਤੋਂ ਜ਼ਿਆਦਾ ਦਸਤਖ਼ਤ ਕਰਕੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਹੈ, ਉਸ ਦੀ ਅਸੀਂ ਪ੍ਰਸ਼ੰਸਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਉੱਥੇ ਹੀ ਭਾਰਤ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭਾਰਤ ਸਰਕਾਰ ਸੁਣ ਨਹੀਂ ਰਹੀ, ਵਿਦੇਸ਼ 'ਚ ਕਿਸਾਨਾਂ ਲਈ ਪਾਏ ਜਾ ਰਹੇ ਮਤੇ: ਕਿਸਾਨ
ਉਨ੍ਹਾਂ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਪਰ ਉੱਥੇ ਹੀ ਉਨ੍ਹਾਂ ਹੋਰ ਵੀ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕਣ ਤਾਂ ਕਿ ਖੇਤੀ ਕੈਲੰਡਰ ਨੂੰ ਰੱਦ ਕਰਵਾਇਆ ਜਾ ਸਕੇ।