ETV Bharat / state

ਮਸ਼ੀਨਾ 'ਚ ਬੰਦ ਹੈ ਲੋਕਾਂ ਦਾ ਫਤਵਾ: ਭਗਵੰਤ ਮਾਨ - ਆਮ ਆਦਮੀ ਪਾਰਟੀ ਦੀ ਸਰਕਾਰ

ਭਗਵੰਤ ਮਾਨਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਤਿੰਨ ਵਿਧਾਨ ਸਭਾ ਹਲਕਿਆਂ ਸਰਦੂਲਗੜ੍ਹ, ਬੁਢਲਾਡਾ ਅਤੇ ਮਾਨਸਾ ਦੇ ਈਵੀਐਮ (EVM) ਮਸ਼ੀਨਾਂ ਵਾਲੇ ਸਟਰਾਂਗ ਰੂਮਾਂ ਦੀ ਚੈਕਿੰਗ ਕਰਨ ਪਹੁੰਚੇ।

ਮਸ਼ੀਨਾ 'ਚ ਬੰਦ ਹੈ ਲੋਕਾਂ ਦਾ ਫਤਵਾ: ਭਗਵੰਤ ਮਾਨ

author img

By

Published : Mar 8, 2022, 6:00 PM IST

ਮਾਨਸਾ: ਪੰਜਾਬ ਵਿਧਾਨ ਸਭਾ (Punjab Assembly Elections 2022) ਦੇ 10 ਮਾਰਚ ਨੂੰ ਨਤੀਜੇ ਆ ਜਾਣੇ ਹਨ। ਨਤੀਜਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਭਰ ਦੇ ਵਿੱਚ ਸਟਰਾਂਗ ਰੂਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵੀ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਈਵੀਐਮ ਮਸ਼ੀਨਾਂ ਵਾਲੇ ਸਟਰਾਂਗ ਰੂਮਾਂ ਦੀ ਚੈਕਿੰਗ ਕੀਤੀ ਗਈ।

ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਤਿੰਨ ਵਿਧਾਨ ਸਭਾ ਹਲਕਿਆਂ ਸਰਦੂਲਗੜ੍ਹ ,ਬੁਢਲਾਡਾ ਅਤੇ ਮਾਨਸਾ ਦੇ ਈਵੀਐਮ (EVM) ਮਸ਼ੀਨਾਂ ਵਾਲੇ ਸਟਰਾਂਗ ਰੂਮਾਂ ਦੀ ਚੈਕਿੰਗ ਕਰਨ ਪਹੁੰਚੇ।

ਮਸ਼ੀਨਾ 'ਚ ਬੰਦ ਹੈ ਲੋਕਾਂ ਦਾ ਫਤਵਾ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਕਿਉਂਕਿ ਲੋਕਾਂ ਨੇ ਲੋਕ ਫਤਵਾ ਦੇ ਦਿੱਤਾ ਹੈ ਅਤੇ 10 ਮਾਰਚ ਨੂੰ ਨਤੀਜੇ ਸਾਹਮਣੇ ਆ ਜਾਣੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਨਿਰੋਲ ਸਰਕਾਰ ਬਣ ਰਹੀ ਹੈ। ਆਮ ਆਦਮੀ ਪਾਰਟੀ ਕਿਸੇ ਨਾਲ ਗੱਠਜੋੜ ਦੀ ਸਰਕਾਰ ਨਹੀਂ ਬਣਾ ਰਹੀ।

ਭਗਵੰਤ ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹੀ ਚੋਣ ਮੈਦਾਨ ਵਿੱਚ ਆਏ ਸਨ। ਜੇਕਰ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਬਣਦੀ ਹੈ ਤਾਂ ਜੋ ਲੋਕਾਂ ਦੇ ਨਾਲ ਵਾਅਦੇ ਕੀਤੇ ਹਨ ਪਹਿਲ ਦੇ ਆਧਾਰ ਤੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੀਜੇਪੀ ਅਤੇ ਕਾਂਗਰਸ ਵਾਂਗ ਉਨ੍ਹਾਂ ਨੇ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕੀਤੇ। ਜਿਸ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਪਿਆਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਭਰ ਦੇ ਵਿੱਚ ਸਟਰਾਂਗ ਰੂਮਾਂ ਦੀ ਚੈਕਿੰਗ ਕੀਤੀ ਗਈ ਹੈ। ਪਰ ਪੰਜਾਬ ਵਿੱਚ ਕਿਤੇ ਵੀ ਕੋਈ ਛੇੜਛਾੜ ਜਿਹੀ ਘਟਨਾ ਸਾਹਮਣੇ ਨਹੀਂ ਆ ਰਹੀ। ਸਾਰੀਆਂ ਹੀ ਈਵੀਐਮ ਮਸ਼ੀਨਾਂ ਸੁਰੱਖਿਅਤ ਹਨ।

ਕਾਂਗਰਸ ਪਾਰਟੀ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਕਾਂਗਰਸ ਅਤੇ ਆਪ ਨਾਲ ਸਾਂਝੀ ਸਰਕਾਰ ਬਣਾਉਣ ਦੇ ਬਿਆਨ ਤੇ ਭਗਵੰਤ ਮਾਨ ਨੇ ਕਿਹਾ ਕਿ ਰਾਜਿੰਦਰ ਕੌਰ ਭੱਠਲ ਖ਼ੁਦ ਜਿੱਤ ਜਾਵੇ ਸਰਕਾਰ ਬਣਾਉਣਾ ਬਾਅਦ ਦੀ ਗੱਲ ਹੈ।

ਇਹ ਵੀ ਪੜ੍ਹੋ:- ਚਰਨਜੀਤ ਚੰਨੀ ਨੇ ਕੱਢੀ ਬੱਕਰੀ ਦੀ ਧਾਰ, ਵੀਡੀਓ ਅੱਗ ਵਾਂਗੂ ਵਾਇਰਲ

ETV Bharat Logo

Copyright © 2025 Ushodaya Enterprises Pvt. Ltd., All Rights Reserved.