ਮਾਨਸਾ:ਕ੍ਰਿਸਚੀਅਨ ਨੈਸ਼ਨਲ ਫਰੰਟ (Christian National Front) ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਵੱਲੋਂ ਅਤੇ ਯੂਥ ਰਾਸ਼ਟਰੀ ਪ੍ਰਧਾਨ ਆਰਿਫ਼ ਮਸੀਹ ਚੌਹਾਨ ਵੱਲੋਂ ਮਾਨਸਾ ਪਾਸਟਰ ਐਸੋਸੀਏਸ਼ਨ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਕ੍ਰਿਸਚੀਅਨ ਭਾਈਚਾਰੇ (Christian Community)ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ ਅਤੇ 20 ਜੁਲਾਈ ਨੂੰ ਕੋਟਕਪੂਰਾ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚਣ ਦੀ ਕ੍ਰਿਸਚੀਅਨ ਭਾਈਚਾਰੇ ਨੂੰ ਅਪੀਲ ਕੀਤੀ।
ਲਾਰੈਂਸ ਚੌਧਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 74 ਸਾਲ ਬਾਅਦ ਵੀ ਮਸੀਹੀ ਭਾਈਚਾਰੇ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲੇ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾ ਵੱਡੇ ਵਾਅਦੇ ਕਰਦੀ ਹੈ ਪਰ ਮਗਰੋ ਕੋਈ ਵੀ ਸਾਰ ਨਹੀਂ ਲੈਂਦਾ ਹੈ।
ਕਬਰਸਤਾਨ ਲਈ ਜ਼ਮੀਨ ਕਮਿਊਨਿਟੀ ਹਾਲ ਮਸੀਹੀ ਬੇਘਰ ਪਰਿਵਾਰਾਂ ਨੂੰ ਪਲਾਟਾਂ ਦੀ ਅਲਾਟਮੈਂਟ ਕੱਚੇ ਘਰਾਂ ਨੂੰ ਪੱਕਾ ਕਰਨ ਮਸੀਹੀ ਲੋੜਵੰਦ ਵਿਦਿਆਰਥੀਆਂ ਦੇ ਵਜ਼ੀਫੇ ਸਵੈ ਰੁਜ਼ਗਾਰ ਲਈ ਬੈਂਕਾਂ ਤੋਂ ਕਰਜ਼ ਐੱਸਸੀ ਐੱਸਟੀ ਵਾਂਗ ਮਸੀਹੀ ਵਰਗ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।ਇਹਨਾਂ ਸਹੂਲਤਾਂ ਦੀ ਮੰਗ ਨੂੰ ਲੈ ਕੇ 20 ਜੁਲਾਈ ਨੂੰ ਰੈੈਲੀ ਕੀਤੀ ਜਾਵੇਗੀ।
ਉਨ੍ਹਾਂ ਦੀ ਖੱਜਲ ਖੁਆਰੀ ਰੋਕਣ ਲਈ ਕੋਟਕਪੂਰਾ ਵਿਖੇ ਰੈਲੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਮਸੀਹੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ ਹੈ।
ਇਹ ਵੀ ਪੜੋ:LIVE UPDATE: ਪੜ੍ਹੋ, ਕੇਜਰੀਵਾਲ ਦੇ ਪੰਜਾਬ ਲਈ 3 ਵੱਡੇ ਐਲਾਨ