ਮਾਨਸਾ: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਪੇਂਡੂ ਅਤੇ ਸ਼ਹਿਰੀ ਗਰੀਬ ਔਰਤਾਂ ਦਾ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਬਲਾਕ ਪੱਧਰੀ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਉੱਤੇ ਮਾਨਸਾ ਵਿਖੇ ਕੈਪਟਨ ਸਰਕਾਰ ਦੀ ਮੁਜ਼ਾਹਰਾ ਕਰਕੇ ਅਰਥੀ ਫੂਕੀ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਸੇਵਕ ਸਿੰਘ ਮਾਨਬੀਬੜੀਆਂ ਨੇ ਕਿਹਾ ਮਜ਼ਦੂਰ ਔਰਤਾਂ ਨੇ ਆਪਣੀ ਕਰਜ਼ੇ ਦੀ ਸਮੱਸਿਆ ਅਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਮੁਲਾਜ਼ਮਾਂ ਵੱਲੋਂ ਸ਼ਰੇਆਮ ਘਰਾਂ ਵਿੱਚ ਜਾ ਕੇ ਗੁੰਡਾਗਰਦੀ ਕਰਕੇ ਕਿਸ਼ਤਾਂ ਭਰਵਾਉਂਦੇ ਹਨ। ਇਸ ਲਈ ਔਰਤਾਂ ਨੇ ਆਪਣੀਆਂ ਸਮੱਸਿਆਵਾਂ ਕੈਪਟਨ ਸਰਕਾਰ ਦੀ ਅਰਥੀ ਸਾੜ ਕੇ ਕੌਮੀ ਪੱਧਰ ਵਿੱਚ ਸਾਂਝੀਆਂ ਕੀਤੀਆਂ।
ਉਨ੍ਹਾਂ ਨੇ ਕਿਹਾ ਕੈਪਟਨ ਸਰਕਾਰ ਵੱਲੋਂ ਪਹਿਲਾਂ ਵੀ ਮਾਨਸਾ ਆ ਕੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਸੀ ਪਰ ਹਲ ਤੱਕ ਕਿਸੇ ਵੀ ਮਜ਼ਦੂਰ ਦਾ ਕਰਜ਼ਾ ਮੁਆਫ਼ ਨਹੀਂ ਹੋਇਆ ਅਤੇ ਹੁਣ ਵੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਜੋ ਮਜ਼ਦੂਰਾਂ ਦੇ ਕਰਜ਼ੇ ਬਾਰੇ ਗੱਲ ਕੀਤੀ ਹੈ ਉਹ ਸਿਰਫ਼ ਪ੍ਰਧਾਨ ਮੰਤਰੀ ਵਾਂਗ ਕੈਪਟਨ ਦਾ ਜੁਮਲਾ ਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਉੱਤੇ ਜਲਦੀ ਗੌਰ ਨਾ ਕੀਤਾ ਤਾਂ 26 ਮਾਰਚ ਨੂੰ ਵੱਡੀ ਗਿਣਤੀ ਵਿੱਚ ਕਰਜ਼ਦਾਰ ਗਰੀਬ ਔਰਤਾਂ ਵਲੋਂ ਕੈਪਟਨ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।