ਮਾਨਸਾ: ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮਦਿਹਾੜਾ ਮਾਨਸਾ 'ਚ ਬਾਮਸੇਫ ਅਤੇ ਬਹੁਜਨ ਸਮਾਜ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਬਹੁਜਨ ਸਮਾਜ ਦੇ ਵਰਕਰਾਂ ਵਲੋਂ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਾਏ ਗਏ, ਉਥੇ ਹੀ ਬਾਬਾ ਸਾਹਿਬ ਅਮਰ ਰਹੇ ਦੇ ਨਾਅਰੇ ਵੀ ਲਗਾਏ।
ਇਸ ਮੌਕੇ ਬਹੁਜਨ ਸਮਾਜ ਦੇ ਵਰਕਰਾਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਇਕੱਠੇ ਹੋ ਕੇ ਚੱਲਣ ਦਾ ਸੰਕਲਪ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਦੇਸ਼ ਦਾ ਸੰਵਿਧਾਨ ਰਚਿਆ ਗਿਆ ਸੀ। ਉਨ੍ਹਾਂ ਕਿਹਾ ਬਾਬਾ ਸਾਹਿਬ ਦੇ ਰਚੇ ਸੰਵਿਧਾਨ ਨਾਲ ਸਰਕਾਰਾਂ ਵਲੋਂ ਛੇੜਛਾੜ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਬਿਲਕੁਲ ਮਨਜ਼ੂਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਜੀ ਦੇ ਜਨਮ ਦਿਨ ਮੌਕੇ ਸੰਵਿਧਾਨ ਦੀ ਰੱਖਿਆ ਲਈ ਯਤਨ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਹਰ ਮਨੁੱਖ ਡਾ. ਅੰਬੇਡਕਰ ਜੀ ਦੇ ਸੰਵਿਧਾਨ ਅਨੁਸਾਰ ਚੱਲਣ ਦੀ ਲੋੜ ਹੈ।
ਇਹ ਵੀ ਪੜ੍ਹੋ:ਚੰਡੀਗੜ੍ਹ: ਬੈਂਕ ਚੋਂ 4 ਕਰੋੜ ਦੀ ਚੋਰੀ ਕਰਨ ਵਾਲਾ ਸੁਰੱਖਿਆ ਗਾਰਡ ਪੁਲਿਸ ਅੜਿੱਕੇ