ਮਾਨਸਾ: ਮੇਰਾ ਘਰ ਮੇਰੇ ਨਾਮ ਯੋਜਨਾ ਦੇ ਤਹਿਤ ਮੁੱਖ ਮੰਤਰੀ (CM) ਚਰਨਜੀਤ ਚੰਨੀ (Charanjit Channi) ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਘਰਾਂ ਦੀ ਰਜਿਸਟਰੀ ਮੁਫ਼ਤ ਕਰਨ ਅਤੇ ਉਨ੍ਹਾਂ ਨੂੰ ਘਰਾਂ ਦੀ ਮਾਲਕੀ ਦੇਣ ਦੇ ਫ਼ੈਸਲੇ ਤੋਂ ਜ਼ਰੂਰਤਮੰਦ ਪਰਿਵਾਰ ਸੰਤੁਸ਼ਟ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਮਕਾਨਾਂ ਵਿੱਚ ਰਹਿ ਰਹੇ ਹਨ ਪਰ ਇਨ੍ਹਾਂ ਦੀ ਰਜਿਸਟਰੀ ਨਾ ਹੋਣ ਕਾਰਨ ਮਨ ਦੇ ਵਿੱਚ ਚਿੰਤਾ ਵਹਿਮ ਜ਼ਰੂਰ ਸੀ ਜਿਸ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੂਰ ਕਰ ਦਿੱਤਾ ਹੈ।
ਇਸ ਮੌਕੇ ਜ਼ਰੂਰਤਮੰਦ ਮਹਿਲਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਇੱਥੇ ਆਪਣੇ ਘਰਾਂ ਦੇ ਵਿੱਚ ਰਹਿੰਦੇ ਹਨ ਪਰ ਇਨ੍ਹਾਂ ਘਰਾਂ ਦੀ ਰਜਿਸਟਰੀ ਨਾ ਹੋਣ ਕਾਰਨ ਉਨ੍ਹਾਂ ਦੇ ਮਨਾਂ ਵਿੱਚ ਚਿੰਤਾ ਰਹਿੰਦੀ ਸੀ ਕਿ ਕਿਤੇ ਕਦੇ ਉਨ੍ਹਾਂ ਤੋਂ ਇਹ ਮਕਾਨ ਕੋਈ ਖਾਲੀ ਨਾ ਕਰਵਾ ਲਵੇ। ਜਿਸ ਕਾਰਨ ਉਨ੍ਹਾਂ ਨੂੰ ਡਰ ਰਹਿੰਦਾ ਸੀ। ਇਸੇ ਤਹਿਤ ਗ਼ਰੀਬ ਪਰਿਵਾਰਾਂ ਵੱਲੋਂ ਲਾਲ ਲਕੀਰ ਦੇ ਅੰਦਰ ਘਰਾਂ ਦੀ ਰਜਿਸਟਰੀ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਵੀ ਕੀਤਾ ਜਾ ਰਿਹਾ ਸੀ।
ਜਿਸ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵੱਲੋਂ ਮੇਰਾ ਘਰ ਮੇਰੇ ਨਾਮ ਯੋਜਨਾ ਦੇ ਤਹਿਤ ਇਹ ਲਾਲ ਲਕੀਰ ਦੇ ਅੰਦਰ ਘਰਾਂ ਦੀ ਰਜਿਸਟਰੀ ਮੁਫ਼ਤ ਕਰਕੇ ਉਨ੍ਹਾਂ ਨੂੰ ਘਰਾਂ ਦੀ ਮਾਲਕੀ ਦੇਣ ਦਾ ਹੱਕ ਦਿੱਤਾ ਗਿਆ ਹੈ ਇਸ ਤੋਂ ਗ਼ਰੀਬ ਪਰਿਵਾਰ ਸੰਤੁਸ਼ਟ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਮਨਾਂ ਦੇ ਵਿਚ ਖੁਸ਼ੀ ਹੈ ਕਿ ਹੁਣ ਉਹ ਆਪਣੇ ਘਰ ਦੇ ਅਸਲੀ ਮਾਲਕ ਬਣ ਜਾਣਗੇ।