ਮਾਨਸਾ :ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸੇ ਦੇ ਚਲਦੇ ਮਾਨਸਾ ਪੁਲਿਸ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਮਾਨਸਾ ਵਿਖੇ ਵੱਖ ਵੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਕੋਰੋਨਾ ਦੇ ਪ੍ਰਕੋਪ ਦੇ ਬਚਾਅ ਲਈ ਜਾਗਰੂਕ ਕਰਨ ਦੇ ਨਾਲ ਨਾਲ ਕੋਰੋਨਾ ਵੈਕਸੀਨ ਲਗਵਾਉਣ ਅਤੇ ਕਰੋਨਾ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।