ETV Bharat / state

ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਬਠਿੰਡਾ ’ਚ ਵਪਾਰੀਆਂ ਲਈ ਕੀਤੇ ਵੱਡੇ ਐਲਾਨ - The second day of Kejriwal's visit to Punjab

ਕੇਜਰੀਵਾਲ (Arvind Kejriwal) ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਦੂਜੇ ਦਿਨ ਦੀ ਕੇਜਰੀਵਾਲ ਵੱਲੋਂ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਗੁੰਡਾ ਟੈਕਸ ਅਤੇ ਜੋਜੋ ਟੈਕਸ ਚਲ ਰਿਹਾ ਹੈ। ਉਸ ਨੂੰ ਅਸੀਂ ਖਤਮ ਕਰਾਂਗੇ। ਇਸ ਮੌਕੇ ਕੇਜਰੀਵਾਲ (Arvind Kejriwal) ਦੋ ਐਲਾਨ ਕੀਤੇ।

ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ
ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ
author img

By

Published : Oct 29, 2021, 6:44 AM IST

Updated : Oct 29, 2021, 2:26 PM IST

ਮਾਨਸਾ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੱਤਾ ਹਾਸਿਲ ਕਰਨ ਨੂੰ ਲੈਕੇ ਸਿਆਸੀ ਪਾਰਟੀਆਂ ਦੇ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਿਵੰਦ ਕੇਰਜੀਵਾਲ (Arvind Kejriwal) ਦੋ ਦਿਨ੍ਹਾਂ ਪੰਜਾਬ ਦੌਰੇ ‘ਤੇ ਪਹੁੰਚੇ ਹੋਏ ਹਨ। ਕੇਜਰੀਵਾਲ (Arvind Kejriwal) ਪਹਿਲਾਂ ਮਾਨਸਾ ਜ਼ਿਲ੍ਹੇ ਦੇ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਦੇ ਨਾਲ ਪੰਜਾਬ ਤੋਂ ਭਗਵੰਤ ਮਾਨ ਸਮਤੇ ਹੋਰ ਵੱਡੇ ਪਾਰਟੀ ਆਗੂ ਮੌਜੂਦ ਰਹੇ।

ਇਹ ਵੀ ਪੜੋ: ਭਗਵੰਤ ਮਾਨ ਦਾ ਅਰੂਸਾ ਨੂੰ ਲੈਕੇ ਵੱਡਾ ਬਿਆਨ, ਨਾਲ ਹੀ CM ਚੰਨੀ ਨੂੰ ਵੀ ਲਾਏ ਰਗੜੇ

ਕੇਜਰੀਵਾਲ ਨੇ ਕੀਤੇ 2 ਵੱਡੇ ਐਲਾਨ

ਅੱਜ ਕੇਜਰੀਵਾਲ (Arvind Kejriwal) ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਦੂਜੇ ਦਿਨ ਦੀ ਕੇਜਰੀਵਾਲ ਵੱਲੋਂ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਗੁੰਡਾ ਟੈਕਸ ਅਤੇ ਜੋਜੋ ਟੈਕਸ ਚਲ ਰਿਹਾ ਹੈ। ਉਸ ਨੂੰ ਅਸੀਂ ਖਤਮ ਕਰਾਂਗੇ। ਇਸ ਮੌਕੇ ਕੇਜਰੀਵਾਲ (Arvind Kejriwal) ਦੋ ਐਲਾਨ ਕੀਤੇ। ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਬਾਅਦ ਵਪਾਰੀਆਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਾਡੀ ਹੋਵੇਗੀ।

ਬੀਤੇ ਦਿਨ ਇਹ ਰਿਹਾ ਖ਼ਾਸ

ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਿਵੰਦ ਕੇਰਜੀਵਾਲ (Arvind Kejriwal) ਮਾਨਸਾ ‘ਚ 'ਕਿਸਾਨਾਂ ਨਾਲ ਕੇਜਰੀਵਾਲ ਦੀ ਗੱਲਬਾਤ' ਪ੍ਰੋਗਰਾਮ 'ਚ ਕਿਸਾਨਾਂ ਦੇ ਰੂਬਰੂ ਹੋਏ ਸਨ। ਇਸ ਦੌਰਾਨ ਉਹਨਾਂ ਨੇ ਵੱਡਾ ਐਲਾਨ ਕਰਦੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ 'ਚ ਇੱਕ ਵੀ ਕਿਸਾਨ ਨੂੰ ਖ਼ੁਦਕੁਸ਼ੀ ਨਹੀਂ ਕਰਨ ਦਿਆਂਗੇ। ਅਰਿਵੰਦ ਕੇਰਜੀਵਾਲ (Arvind Kejriwal) ਨੇ ਕਿਹਾ ਕਿ ਜਦੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਕਰਦਾ ਹੈ, ਤਾਂ ਮੈਨੂੰ ਬਹੁਤ ਦੁੱਖ ਹੁੰਦਾ ਹੈ।

ਕਿਸਾਨਾਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਿਵੰਦ ਕੇਰਜੀਵਾਲ (Arvind Kejriwal) ਨੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਖ਼ੁਦਕੁਸ਼ੀ ਵਰਗਾ ਕੋਈ ਵੀ ਗ਼ਲਤ ਕਦਮ ਨਾ ਚੁੱਕਿਆ ਜਾਵੇ। ਅਰਿਵੰਦ ਕੇਰਜੀਵਾਲ (Arvind Kejriwal) ਨੇ ਭਰੋਸਾ ਦਿੱਤਾ ਜੇਕਰ ਮੌਜੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁਕਵਾਂ ਮੁਆਵਜ਼ਾ ਦੇਣ 'ਚ ਅਸਫਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦੇਵੇਗੀ। ਉਹਨਾਂ ਨੇ ਕਿਹਾ ਕਿ 30 ਅਪ੍ਰੈਲ 2022 ਤੱਕ ਹਰੇਕ ਪ੍ਰਭਾਵਿਤ ਕਿਸਾਨ ਅਤੇ ਮਜ਼ਦੂਰ ਦੇ ਖਾਤੇ 'ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪਹੁੰਚੇ ਜਾਵੇਗਾ।

ਕਿਸਾਨਾਂ ਵੱਲੋਂ ਕੇਜਰੀਵਾਲ ਦਾ ਵਿਰੋਧ

ਓਧਰ ਦੂਜੇ ਪਾਸੇ ਕੇਜਰੀਵਾਲ (Arvind Kejriwal) ਦੇ ਮਾਨਸਾ ਪਹੁੰਚਣ ਦੀ ਭਿਣਕ ਕਿਸਾਨਾਂ ਨੂੰ ਵੀ ਪੈ ਗਈ ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਕੇਜਰੀਵਾਲ ਨੂੰ ਪੰਜਾਬ ਦੇ ਮਸਲਿਆਂ ਨੁੂੰ ਲੈਕੇ ਸਵਾਲ ਪੁੱਛਣ ਲਈ ਵਿਰੋਧ ਕੀਤਾ ਗਿਆ। ਸਵਾਲ ਪੁੱਛਣ ਨੂੰ ਲੈਕੇ ਕਿਸਾਨਾਂ ਵੱਲੋਂ ਕੇਜਰੀਵਾਲ (Arvind Kejriwal) ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਇਸ ਵਿਰੋਧ ਤੋਂ ਬਾਅਦ ਕੇਰਜੀਵਾਲ ਵੱਲੋਂ ਕਿਸਾਨਾਂ ਨੂੰ ਬੁਲਾਇਆ ਗਿਆ ਤਾਂ ਕਿ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾ ਸਕਣ। ਕਿਸਾਨਾਂ ਨੇ ਦੱਸਿਆ ਕਿ ਕੇਜਰੀਵਾਲ (Arvind Kejriwal) ਵੱਲੋਂ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਨਹੀਂ ਦਿੱਤੀ ਗਏ ਜੋ ਉਨ੍ਹਾਂ ਨੇ ਪੁੱਛੇ ਸਨ। ਉਨ੍ਹਾਂ ਦੱਸਿਆ ਕਿ ਸਿਰਫ 3 ਮਿੰਟ ਕੇਜਰੀਵਾਲ ਨਾਲ ਉਨ੍ਹਾਂ ਦੀ ਗੱਲਬਾਤ ਹੋਈ।

ਇਹ ਵੀ ਪੜੋ: ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜੇ ਕੇਜਰੀਵਾਲ, ਜਾਣੋ ਕਿਸਾਨਾਂ ਨੇ ਕਿਹੜੇ ਕੀਤੇ ਸਨ ਸਵਾਲ ?

ਕਿਸਾਨਾਂ ਦੀ ਸਿਆਸੀ ਪਾਰਟੀਆਂ ਨੂੰ ਚਿਤਾਵਨੀ

ਕਿਸਾਨਾਂ ਦਾ ਕਹਿਣੈ ਕਿ ਉਨ੍ਹਾਂ ਦਾ ਕੋਈ ਵੀ ਆਗੂ ਬਾਅਦ ਵਿੱਚ ਕੇਜਰੀਵਾਲ (Arvind Kejriwal) ਨਾਲ ਮੀਟਿੰਗ ਦੇ ਵਿੱਚ ਨਹੀਂ ਪਹੁੰਚਿਆ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਦੇ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਵਰਕਰ ਲਿਆਂਦੇ ਗਏ ਸਨ ਅਤੇ ਉਨ੍ਹਾਂ ਨੇ ਨਾਲ ਹੀ ਕਿਸਾਨ ਵੀ ਲਿਆਂਦੇ ਗਏ ਸਨ ਜੋ ਕਿ ਮੀਟਿੰਗ ਦੇ ਵਿੱਚ ਹਨ। ਉਨ੍ਹਾਂ ਦੱਸਿਆ ਕਿ ਜਦੋਂ ਕੇਜਰੀਵਾਲ (Arvind Kejriwal) ਵੱਲ਼ੋਂ ਉਨ੍ਹਾਂ ਨੂੰ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਤਾਂ ਉਹ ਮੀਟਿੰਗ ਦਾ ਬਾਈਕਾਟ ਕਰਕੇ ਬਾਹਰ ਆ ਗਏ ਸਨ ਤੇ ਬਾਅਦ ਦੇ ਵਿੱਚ ਆਪ ਵਰਕਰ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਪਣੇ ਨਾਲ ਲਿਆਂਦੇ ਕੁਝ ਕਿਸਾਨ ਸ਼ਾਮਿਲ ਸਨ ਜਦਕਿ ਉਨ੍ਹਾਂ ਦੇ ਸਾਰੇ ਕਿਸਾਨ ਬਾਹਰ ਸਨ।

ਇਸਦੇ ਨਾਲ ਹੀ ਕਿਸਾਨਾਂ ਦਾ ਕਹਿਣੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਇਸ ਤਰ੍ਹਾਂ ਜਾਰੀ ਰਹੇਗਾ ਅਤੇ ਸਿਆਸੀ ਆਗੂਆਂ ਨੂੰ ਇਸੇ ਤਰ੍ਹਾਂ ਸਵਾਲ ਕੀਤੇ ਜਾਣਗੇ।

Last Updated : Oct 29, 2021, 2:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.