ਮਾਨਸਾ: ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਜਿੱਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ ਉੱਥੇ ਹੀ ਆਕਸੀਜਨ ਅਤੇ ਬੈਂਡੀ ਦੀ ਕਮੀ ਨੂੰ ਲੈ ਕੇ ਵੀ ਸੰਸਥਾਵਾਂ ਵੱਲੋਂ ਸਰਕਾਰ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ ਕਈ ਸਿਆਸੀ ਪਾਰਟੀਆਂ ਵੱਲੋਂ ਵੀ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਗੁਰੂ ਨਾਨਕ ਕਾਲਜ ਦੇ ਆਡੀਟੋਰੀਅਮ ਵਿੱਚ 25 ਬੈੱਡ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੋਵਿਡ ਸੈਂਟਰ ਸਥਾਪਿਤ ਕੀਤਾ ਗਿਆ ਹੈ।
ਅਕਾਲੀ ਆਗੂਆਂ ਨੇ ਇਹ ਵੀ ਦੱਸਿਆ ਕਿ ਹਸਪਤਾਲਾਂ ਦੇ ਵਿਚ ਬੈੱਡਾਂ ਦੀ ਵੱਡੀ ਘਾਟ ਹੋਣ ਕਰਕੇ ਅਤੇ ਕਈ ਗ਼ਰੀਬ ਲੋਕਾਂ ਦੇ ਪਾਜ਼ੀਟਿਵ ਆਉਣ ’ਤੇ ਇਲਾਜ ਦੌਰਾਨ ਕਾਫੀ ਸਮੱਸਿਆਵਾਂ ਆਉਂਦੀਆਂ ਹਨ ਕਿਉਂਕਿ ਪਹਿਲਾਂ ਹੀ ਹਸਪਤਾਲ ਚ ਬੈੱਡ ਭਰੇ ਹੁੰਦੇ ਹਨ ਜਿਸ ਕਾਰਨ ਗੁਰੂ ਨਾਨਕ ਕਾਲਜ ਦੇ ਵਿਚ 25 ਬੈੱਡ ਦਾ ਕੋਵਿਡ ਸੈਂਟਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਸ ਕੋਵਿਡ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ।
ਇਹ ਵੀ ਪੜੋ: ਫਾਇਟਰ ਮਿਗ-21 ਕਰੈਸ਼: ਮੋਗਾ ’ਚ ਸ਼ਹੀਦ ਹੋਏ ਅਭਿਨਵ ਚੌਧਰੀ ਘਰ ਸੋਗ ਦਾ ਮਾਹੌਲ