ਮਾਨਸਾ : ਪੰਜਾਬ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ 29ਵੇਂ ਦਿਨ ਵੀ ਜਾਰੀ ਹੈ। ਮਾਨਸਾ ਵਿਖੇ ਅੱਜ ਪ੍ਰਦਰਸ਼ਨ ਕਰਦੇ ਹੋਏ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ ਬੀਤੇ ਕੱਲ ਵੀ ਮੀਟਿੰਗ ਬੇਸਿੱਟਾ ਰਹੀ ਹੈ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਲਗਾਤਾਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹਨ।
ਸਰਕਾਰ ਨਹੀਂ ਮੰਨ ਰਹੀ ਮੰਗਾਂ : ਪਿਛਲੇ 29 ਦਿਨਾਂ ਤੋਂ ਪੰਜਾਬ ਦੇ ਵਿੱਚ ਸਮੂਹ ਮਿਨਿਸਟਰੀਅਲ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਅੱਜ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਮੁਲਾਜ਼ਮਾਂ ਦੇ ਵਿੱਚ ਲਗਾਤਾਰ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਨੂੰ ਆਉਣ ਵਾਲੇ ਦਿਨਾਂ ਦੇ ਵਿੱਚ ਆਪਣੇ ਪਰਿਵਾਰਾਂ ਨੂੰ ਵੀ ਸੜਕਾਂ ਉੱਪਰ ਲੈ ਕੇ ਬੈਠਣਾ ਪਿਆ ਤਾਂ ਉਹ ਇਸ ਸੰਘਰਸ਼ ਦੇ ਵਿੱਚ ਆਪਣੇ ਪਰਿਵਾਰਾਂ ਨੂੰ ਵੀ ਸੜਕਾਂ ਤੇ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ।
- ਅਵਤਾਰ ਸਿੰਘ ਖੰਡਾ ਦੀ ਮੌਤ 'ਤੇ ਫਿਰ ਉੱਠੇ ਸਵਾਲ, ਪਰਿਵਾਰ ਤੇ ਦੋਸਤਾਂ ਨੇ ਭਾਰਤੀ ਸੁਰੱਖਿਆ ਏਜੰਸੀਆਂ 'ਤੇ ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ
- Robbery Attempt: ਹੋਟਲ ਕਾਰੋਬਾਰੀ ਦੀ ਪਤਨੀ 'ਤੇ ਹਥੋੜੇ ਨਾਲ ਹਮਲਾ ਕਰ ਲੁੱਟ ਦੀ ਕੋਸ਼ਿਸ਼, ਕੁਝ ਦਿਨ ਪਹਿਲਾਂ ਹੀ ਘਰ 'ਚ ਕੰਮ ਕਰਕੇ ਗਏ ਸਨ ਲੁਟੇਰੇ
- ਬਲਵੰਤ ਸਿੰਘ ਰਾਜੋਆਣਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਹੰਗਾਮੀ ਮੀਟਿੰਗ, ਪੰਜ ਤਖ਼ਤਾਂ ਦੇ ਜਥੇਦਾਰ ਹੋਏ ਸ਼ਾਮਲ
ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ : ਉਹਨਾਂ ਇਹ ਵੀ ਕਿਹਾ ਕਿ ਹੜਤਾਲ ਦੇ ਕਾਰਨ ਜੋ ਆਮ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ, ਇਸ ਦੀ ਜਿੰਮੇਵਾਰ ਵੀ ਪੰਜਾਬ ਸਰਕਾਰ ਹੈ। ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਕਰੇ ਅਤੇ ਅਸੀਂ ਵੀ ਲੋਕਾਂ ਦੇ ਦਫਤਰੀ ਕੰਮ ਕਰੀਏ। ਉਹਨਾਂ ਕਿਹਾ ਕਿ ਬੀਤੇ ਕੱਲ ਸਰਕਾਰ ਦੇ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ ਅਤੇ ਅੱਜ 2 ਵਜੇ ਫਿਰ ਸਰਕਾਰ ਦੇ ਨਾਲ ਮੀਟਿੰਗ ਹੋਵੇਗੀ ਪਰ ਜੇਕਰ ਇਸ ਮੀਟਿੰਗ ਦੇ ਵਿੱਚ ਵੀ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।