ਮਾਨਸਾ : ਮਾਨਸਾ ਵਿਖੇ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣ ਨੇ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਮਾਨਸਾ ਵਿੱਚ ਰੋਸ ਮਾਰਚ ਕੱਢਿਆ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ (students of Mansa College staged a protest) ਕੀਤਾ। ਵਿਦਿਆਰਥਣਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਹਨ ਵਿਦਿਆਰਥਣਾਂ ਦੀ ਮੰਗਾਂ : ਧਰਨਾ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਕਿਹਾ ਕਿ ਕਾਲਜ ਵਿੱਚ ਉਹਨਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਵਿੱਚ ਨਾ ਤਾਂ ਸਾਫ਼ ਅਤੇ ਪਾਣੀ ਦਾ ਪ੍ਰਬੰਧ ਹੈ ਅਤੇ ਨਾ ਹੀ ਵਾਸ਼ਰੂਮ ਸਾਫ਼ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥਣਾਂ ਦੀ ਵੱਡੇ ਪੱਧਰ ਰਿਪੀਅਰ ਦਿੱਤੀ ਗਈ ਹੈ। ਪੇਪਰ ਚੰਗੇ ਹੋਣ ਦੇ ਬਾਵਜੂਦ ਵੀ ਰੀਪੀਅਰ ਦੇ ਦਿੱਤੀ ਗਈ ਹੈ। ਅੱਗੇ ਪੇਪਰਾਂ ਦੀ ਦੁਬਾਰਾ ਚੈਕਿੰਗ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕਾਲਜ ਵੱਲੋਂ ਵਿਦਿਆਰਥਣਾਂ ਦੀ ਅਸੈਸਮੈਂਟ ਵੀ ਨਹੀਂ ਲਾਈ ਗਈ ਅਤੇ ਜੋ ਖਿਡਾਰੀ ਵਿਦਿਆਰਥਣਾਂ ਹਨ, ਉਨ੍ਹਾਂ ਦੀ ਅਸੈਸਮੈਂਟ ਨਹੀਂ ਲਾਈ ਗਈ, ਜਿਸ ਕਾਰਨ ਉਹਨਾਂ ਦੀ ਰਿਪੀਅਰ ਆਈ ਹੈ।
- Former Congress MLA Arrest: ਵਿਜੀਲੈਂਸ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਕੀਤਾ ਗ੍ਰਿਫ਼ਤਾਰ, ਪਤੀ ਨੂੰ ਵੀ ਕੀਤਾ ਰਾਊਂਡਅਪ
- Youth Missing at Amritsar Railway Station: ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਆਇਆ ਪਰਵਾਸੀ ਰੇਲਵੇ ਸਟੇਸ਼ਨ 'ਤੋਂ ਹੋਇਆ ਲਾਪਤਾ
- Playground In Cemetery : ਪਿੰਡ ਦੇ ਖੇਡ ਮੈਦਾਨ 'ਚ ਬੈਠੇ ਹੁੰਦੇ ਨਸ਼ੇੜੀ, ਪਿੰਡ ਦੇ ਕੁੜੀਆਂ-ਮੁੰਡੇ ਸ਼ਮਸ਼ਾਨ ਘਾਟ 'ਚ ਲੈ ਰਹੇ ਅਥਲੈਟਿਕ ਸਣੇ ਹੋਰ ਖੇਡਾਂ ਦੀ ਕੋਚਿੰਗ
ਉਹਨਾਂ ਕਿਹਾ ਕਿ ਅੱਜ ਇਹਨਾਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵਿਦਿਆਰਥਣਾਂ ਪੱਕੇ ਤੌਰ ਉੱਤੇ ਕਾਲਜ ਦੇ ਬਾਹਰ ਧਰਨਾ ਲਾਉਣ ਦੇ ਲਈ ਮਜਬੂਰ ਹੋਣੀਆਂ। ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਤੁਰੰਤ ਕਾਲਜ ਵਿੱਚ ਵਿਦਿਆਰਥਣਾਂ ਨੂੰ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਮੰਗਾਂ ਨੂੰ ਹੱਲ ਕਰਵਾਇਆ ਜਾਵੇ।